ਆਜ਼ਾਦੀ ਦਾ ਨਿੱਘ ਸਿਰਫ਼ ਦੇਸ਼ ਦੇ ਪੂੰਜੀਪਤੀਆਂ ਨੇ ਹੀ ਮਾਣਿਆਂ: ਪਰਮਿੰਦਰ ਢੀਂਡਸਾ

ਪਰਮਿੰਦਰ ਢੀਂਡਸਾ ਵੱਲੋਂ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ

ਬਲੌਂਗੀ ਸ਼ਾਮਲਾਤ ਜ਼ਮੀਨ ਘੁਟਾਲੇ ਦੀ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਵਾਈ ਜਾਵੇ: ਬੱਬੀ ਬਾਦਲ

ਪੰਜਾਬ ਦੇ ਰਾਜਸੀ ਬਦਲਾਅ ਲਈ ਤੀਜਾ ਫਰੰਟ ਬਣਾਉਣਾ ਸਮੇਂ ਦੀ ਮੁੱਖ ਲੋੜ: ਬਡਾਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਤੇ ਯੂਥ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਅੱਜ ਇੱਥੇ ਲੋਕ ਮੁੱਦਿਆਂ ’ਤੇ ਸਿਆਸੀ ਰੈਲੀ ਕਰਕੇ ਕਾਲੇ ਖੇਤੀ ਕਾਨੂੰਨ, ਬੇਅਦਬੀ, ਘਰ-ਘਰ ਰੁਜ਼ਗਾਰ, ਨਸ਼ਿਆਂ ਦੇ ਮੁੱਦਿਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਰੱਜ ਕੇ ਕੋਸਿਆ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵਰਕਰਾਂ ਵਿੱਚ ਜੋਸ਼ ਭਰਦਿਆਂ ਦੇਸ਼ ਦੀ ਆਜ਼ਾਦੀ ਲਈ ਆਪਾ ਵਾਰਨ ਵਾਲੇ ਸੂਰਬੀਰ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲਦਿਆਂ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਅੱਗੇ ਆਉਣ।
ਸ੍ਰੀ ਢੀਂਡਸਾ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੇ ਦਿੱਤੀਆਂ ਹਨ ਪ੍ਰੰਤੂ ਮੌਜੂਦਾ ਸਮੇਂ ਵਿੱਚ ਆਜ਼ਾਦੀ ਦਾ ਨਿੱਘ ਸਿਰਫ਼ ਪੂੰਜੀਪਤੀ ਹੀ ਮਾਣਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰਾਂ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਆ ਸਲੂਕ ਕਰਦੀਆਂ ਆ ਰਹੀਆਂ ਹਨ।
ਇਸ ਮੌਕੇ ਬੱਬੀ ਬਾਦਲ ਨੇ ਪਿੰਡ ਬਲੌਂਗੀ ਦੀ ਬਹੁਕਰੋੜੀ ਸ਼ਾਮਲਾਤ ਜ਼ਮੀਨ ਦੇ ਮੁੱਦੇ ’ਤੇ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਘੇਰਦਿਆਂ ਕਿਹਾ ਕਿ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਮੁਹਾਲੀ ਦਾ ਵਿਕਾਸ ਨਹੀਂ ਹੋਇਆ ਪਰ ਸਿੱਧੂ ਪਰਿਵਾਰ ਨੇ ਜ਼ਰੂਰ ਤਰੱਕੀ ਕੀਤੀ ਹੈ। ਉਨ੍ਹਾਂ ਮੰਚ ਤੋਂ ਆਪ ਮੁਹਾਰੇ ਐਲਾਨ ਕੀਤਾ ਕਿ ਉਹ ਮੁਹਾਲੀ ਤੋਂ ਚੋਣ ਲੜ ਕੇ ਲੋਕਾਂ ਦੀ ਉਮੀਦਾਂ ਤੇ ਖਰਾਂ ਉੱਤਰਨਗੇ ਅਤੇ ਠੰਢੇ ਬਸਤੇ ਵਿੱਚ ਪਏ ਸਾਰੇ ਕੰਮਾਂ ਨੂੰ ਨੇਪਰੇ ਚਾੜ੍ਹਨਗੇ। ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਬਦਲਾਅ ਲਈ ਤੀਜਾ ਫਰੰਟ ਬਣਾਉਣ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਅਰਜਨ ਸਿੰਘ ਸ਼ੇਰਗਿੱਲ, ਸਾਹਿਬ ਸਿੰਘ ਬਡਾਲੀ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਡਾ. ਮੇਜਰ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗਗਨਪ੍ਰੀਤ ਸਿੰਘ ਬੈਂਸ, ਸਾਬਕਾ ਸਰਪੰਚ ਇਕਬਾਲ ਸਿੰਘ, ਬਲਵਿੰਦਰ ਬਿੰਦਰ, ਜਗਤਾਰ ਸਿੰਘ ਜਗਤਪੁਰਾ, ਤਿਲਕਰਾਜ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਪਾਲ ਸਿੰਘ, ਨਰਿੰਦਰ ਸਿੰਘ, ਮੁਖਤਿਆਰ ਸਿੰਘ, ਸੁਰਿੰਦਰ ਸਿੰਘ ਕੰਡਾਲਾ, ਰਣਧੀਰ ਸਿੰਘ ਪ੍ਰੇਮਗੜ੍ਹ, ਗੁਰਦੀਪ ਸਿੰਘ ਢਿੱਲੋਂ, ਰਣਜੀਤ ਸਿੰਘ ਮਾਨ, ਜਗਤਾਰ ਸਿੰਘ ਚਾਚੋਮਜਰਾ, ਬਲਵਿੰਦਰ ਕੁੰਭੜਾ, ਨਰਿੰਦਰ ਮੈਣੀ, ਗੁਰਮੇਲ ਸਿੰਘ ਮੌਜੇਵਾਲ, ਇੰਦਰਜੀਤ ਕੌਰ, ਪਿੰਕੀ ਬਾਲਾ, ਸੋਨੀਆ ਸੰਧੂ, ਦਰਸਨੀ ਦੇਵੀ, ਪਰਮਜੀਤ ਕੌਰ, ਪ੍ਰਭਦੀਪ, ਜਸਪਾਲ ਤੜੋਲੀ, ਹਰਚੇਤ ਸਿੰਘ, ਕੰਵਲਜੀਤ ਸਿੰਘ ਪੱਤੋਂ, ਮੰਗਲ ਸਿੰਘ, ਰਮਨਦੀਪ ਸਿੰਘ, ਬਲਜੀਤ ਸਿੰਘ ਖੋਖਰ, ਅਮਰੀਕ ਸਿੰਘ, ਗੁਰਮੁੱਖ ਸਿੰਘ ਬਹਿਲੋਲਪੁਰ, ਲਾਲਾ ਬੱਲੋਮਾਜਰਾ, ਰਾਜੂ ਲੰਬੜਦਾਰ, ਬਿੱਟੂ ਮਾਮੂਪੁਰ, ਦੀਦਾਰ ਬਾਕਰਪੁਰ, ਜਸਵੀਰ ਭਾਗੂਮਜਰਾ, ਡਾਕਟਰ ਕੁਲਵੰਤ ਸਿੰਘ, ਕਰਤਾਰ ਸਿੰਘ, ਰੋਬਿਨ, ਮਾਲਵਿੰਦਰ ਗੀਗੇ ਮਾਜਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …