ਸਰਕਾਰੀ ਹਸਪਤਾਲ ਮੁਹਾਲੀ ਵਿੱਚ ਓਪੀਡੀ ਅਤੇ ਐਮਰਜੈਂਸੀ ਸੇਵਾਵਾਂ ਬੰਦ

ਹਸਪਤਾਲ ਵਿੱਚ 8 ਵੈਂਟੀਲੇਟਰ ਤਾਂ ਹਨ ਪ੍ਰੰਤੂ ਅਪਰੇਟ ਕਰਨ ਵਾਲਾ ਕੋਈ ਨਹੀਂ: ਐਸਐਮਓ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਕਰੋਨਾ ਮਹਾਮਾਰੀ ਦੇ ਲਗਾਤਾਰ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਵਿੱਚ ਓਪੀਡੀ ਅਤੇ ਐਮਰਜੈਂਸੀ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਮਰੀਜ਼ਾਂ ਨੂੰ ਸਨਅਤੀ ਏਰੀਆ ਫੇਜ਼-7 ਸਥਿਤ ਈਐਸਆਈ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਸਰਕਾਰੀ ਹਸਪਤਾਲ ਦੇ ਬਾਹਰ ਸੂਚਨਾ ਬੋਰਡ ਲਗਾ ਦਿੱਤੇ ਗਏ ਹਨ। ਸਰਕਾਰ ਨੇ ਸਰਕਾਰੀ ਹਸਪਤਾਲ ਨੂੰ ਪੂਰੀ ਤਰ੍ਹਾਂ ਕਰੋਨਾ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਈਐਸਆਈ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੀ ਪਹਿਲਾਂ ਹੀ ਵੱਡੀ ਘਾਟ ਹੈ ਅਤੇ ਲੋੜੀਂਦੇ ਮਾਹਰ ਡਾਕਟਰ ਵੀ ਨਹੀਂ ਹਨ। ਅਜਿਹੇ ਹਾਲਾਤਾਂ ਵਿੱਚ ਮਰੀਜ਼ਾਂ ਨੂੰ ਲੈਣੇ ਦੇ ਦੇਣੇ ਪੈ ਸਕਦੇ ਹਨ।
ਇਸ ਸਬੰਧੀ ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਐਚਐਸ ਚੀਮਾ ਨੇ ਦੱਸਿਆ ਕਿ ਐਤਵਾਰ ਨੂੰ ਉੱਚ ਅਧਿਕਾਰੀਆਂ ਵੱਲੋਂ ਕਿਹਾ ਗਿਆ ਸੀ ਕਿ ਕਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਲਿਹਾਜ਼ਾ ਇੱਥੇ ਓਪੀਡੀ ਅਤੇ ਐਮਰਜੈਂਸੀ ਸੇਵਾਵਾਂ ਬੰਦ ਕਰਕੇ ਪੂਰੇ ਹਸਪਤਾਲ ਨੂੰ ਕਰੋਨਾ ਸੈਂਟਰ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਬਲਾਕ ਦੇ ਬਾਹਰ ਓਪੀਡੀ ਅਤੇ ਐਮਰਜੈਂਸੀ ਸੇਵਾਵਾਂ ਬੰਦ ਕਰਨ ਬਾਰੇ ਅਗਾਊਂ ਸੂਚਨਾ ਸਬੰਧੀ ਬੋਰਡ ਲਗਾ ਦਿੱਤੇ ਗਏ ਹਨ। ਵੈਂਟੀਲੇਟਰਾਂ ਬਾਰੇ ਪੁੱਛੇ ਜਾਣ ’ਤੇ ਐਸਐਮਓ ਨੇ ਦੱਸਿਆ ਕਿ ਹਸਪਤਾਲ ਵਿੱਚ 8 ਵੈਂਟੀਲੇਟਰ ਤਾਂ ਹਨ ਪ੍ਰੰਤੂ ਫਿਲਹਾਲ ਉਨ੍ਹਾਂ ਨੂੰ ਅਪਰੇਟ ਕਰਨ ਵਾਲਾ ਕੋਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸਿਰਫ਼ ਆਕਸੀਜ਼ਨਲ ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਈਐਸਆਈ ਹਸਪਤਾਲ ਦੇ ਐਸਐਮਓ ਦੇ ਕਹਿਣ ’ਤੇ ਉੱਥੇ ਚਾਰ ਮਾਹਰ ਡਾਕਟਰ ਭੇਜ ਦਿੱਤੇ ਗਏ ਹਨ ਅਤੇ ਅਗਲੇ ਇਕ ਦੋ ਦਿਨਾਂ ਵਿੱਚ ਬਾਕੀ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…