Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਸਪਤਾਲਾਂ ਵਿੱਚ ਸੋਮਵਾਰ ਤੋਂ ਸਵੇਰੇ ਤਿੰਨ ਘੰਟੇ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ ਸਰਕਾਰੀ ਡਾਕਟਰਾਂ ਵੱਲੋਂ ਤਿੰਨ ਦਿਨ ਦੀ ਮੋਹਲਤ, ਮੰਗਾਂ ਨਾ ਮੰਨੀਆਂ ਤਾਂ 12 ਸਤੰਬਰ ਤੋਂ ਮੁਕੰਮਲ ਹੜਤਾਲ ਨਬਜ਼-ਏ-ਪੰਜਾਬ, ਮੁਹਾਲੀ, 8 ਸਤੰਬਰ: ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਭਲਕੇ ਸੋਮਵਾਰ ਤੋਂ ਸਵੇਰੇ ਤਿੰਨ ਘੰਟੇ ਓਪੀਡੀ ਸੇਵਾਵਾਂ ਬੰਦ ਰੱਖ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਹ ਫ਼ੈਸਲਾ ਅੱਜ ਇੱਥੇ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਬੁਲਾਰਿਆਂ ਨੇ ਕਿਹਾ ਕਿ 9 ਸਤੰਬਰ ਤੋਂ ਪਹਿਲਾਂ ਐਲਾਨੀ ਹੋਈ ਹੜਤਾਲ ਵਿੱਚ ਕੁੱਝ ਤਬਦੀਲੀ ਕਰਦਿਆਂ ਸੋਮਵਾਰ ਤੋਂ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ (ਸਵੇਰੇ 8 ਵਜੇ ਤੋਂ 11 ਵਜੇ ਤੱਕ) ਸਰਕਾਰੀ ਹਸਪਤਾਲ ਮੁਹਾਲੀ ਸਮੇਤ ਸਮੂਹ ਹਸਪਤਾਲਾਂ ਵਿੱਚ ਓਪਡੀ ਸੇਵਾਵਾਂ ਬੰਦ ਰੱਖੀਆਂ ਜਾਣਗੀਆਂ। ਪਹਿਲਾਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ’ਤੇ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਪੀਲ ਅਤੇ ਕੈਬਨਿਟ ਸਬ ਕਮੇਟੀ ਵਜੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਜਥੇਬੰਦੀ ਨਾਲ ਮੀਟਿੰਗ ਕਰਨ ਦਾ ਸੱਦਾ ਦੇਣ ਕਾਰਨ ਡਾਕਟਰਾਂ ਨੇ ਮਰੀਜ਼ਾਂ ਦੀ ਪ੍ਰੇਸ਼ਾਨੀ ਅਤੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਵਿਰੋਧ ਪ੍ਰਦਰਸ਼ਨ ਦਾ ਸਮਾਂ ਘਟਾਇਆ ਹੈ। ਉਂਜ ਹੜਤਾਲ ਦੌਰਾਨ ਕੋਈ ਚੋਣਵੇਂ ਅਪਰੇਸ਼ਨ ਨਹੀਂ ਹੋਣਗੇ। ਇਸ ਤੋਂ ਇਲਾਵਾ ਕੋਈ ਆਮ ਮੈਡੀਕਲ ਮੁਆਇਨੇ ਨਹੀਂ ਹੋਣਗੇ ਜਿਵੇਂ ਭਰਤੀ ਨਾਲ ਸਬੰਧਤ ਮੁਆਇਨੇ, ਡਰਾਈਵਿੰਗ ਲਾਇਸੈਂਸ, ਅਸਲਾ ਲਾਇਸੈਂਸ ਲਈ ਡੋਪ ਟੈੱਸਟ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਵੀਆਈਪੀ ਡਿਊਟੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੇਂਗੂ ਨੂੰ ਛੱਡ ਕੇ ਕੋਈ ਰਿਪੋਰਟਾਂ ਨਹੀਂ ਭੇਜੀਆਂ ਜਾਣਗੀਆਂ। ਡਾਕਟਰਾਂ ਮੁਤਾਬਕ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਡਾਕਟਰਾਂ ਨੇ ਕਿਹਾ ਕਿ ਉਹ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਨ ਪਰ ਹਾਲੇ ਸਰਕਾਰ ਦੀ ਤਰਫ਼ੋਂ ਤੋਂ ਸਿਹਤ ਮੰਤਰੀ ਵੱਲੋਂ ਦਿੱਤੇ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜ਼ਮੀਨੀ ਪੱਧਰ ’ਤੇ ਨਹੀਂ ਪਹੁੰਚੇ, ਨਾ ਹੀ ਸਰਕਾਰ ਮੀਟਿੰਗਾਂ ਵਿੱਚ ਸਮਾਂਬੱਧ ਤਰੱਕੀਆਂ ਸਬੰਧੀ ਕੋਈ ਨੋਟੀਫ਼ਿਕੇਸ਼ਨ ਲੈ ਕੇ ਆਈ ਹੈ। ਸਰਕਾਰ ਦੀ ਟਾਲ-ਮਟੋਲ ਨੀਤੀ ਕਾਰਨ ਡਾਕਟਰਜ਼ ਨੂੰ ਮਜਬੂਰੀ-ਵੱਸ ਇਹ ਰਾਹ ਅਖ਼ਤਿਆਰ ਕਰਨਾ ਪਿਆ ਹੈ। ਡਾਕਟਰਾਂ ਨੇ ਸਪੱਸ਼ਟ ਆਖਿਆ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹੀ ਅਤੇ ਤਰੱਕੀਆਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 12 ਸਤੰਬਰ ਤੋਂ ਸਰਕਾਰੀ ਹਸਪਤਾਲਾਂ ਵਿੱਚ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਸੂਬਾ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ