Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਸਮਾਂ ਬਦਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ: ਸਰਦੀ ਦੇ ਮੌਸਮ ਦੇ ਮੱਦੇਨਜ਼ਰ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਸਮਾਂ ਬਦਲਿਆ ਗਿਆ ਹੈ। ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਐਚਐਸ ਚੀਮਾ ਨੇ ਦੱਸਿਆ ਕਿ ਅੱਜ ਤੋਂ ਸਮੂਹ ਸਰਕਾਰੀ ਹਸਪਤਾਲ ਵਿੱਚ ਓਪੀਡੀ ਦਾ ਸਮਾਂ ਬਦਲਿਆ ਗਿਆ ਹੈ। ਹੁਣ ਰੋਜ਼ਾਨਾ ਸਵੇਰੇ 9 ਵਜੇ ਤੋਂ ਬਾਅਦ ਦਪਹਿਰ 3 ਵਜੇ ਹਸਪਤਾਲ ਖੁੱਲ੍ਹਾ ਰਹੇਗਾ ਜਦੋਂਕਿ ਇਸ ਤੋਂ ਪਹਿਲਾਂ ਰੋਜ਼ਾਨਾ ਸਵੇਰੇ 8 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਹਸਪਤਾਲ ਖੁੱਲ੍ਹਾ ਰਹਿੰਦਾ ਸੀ। ਐਸਐਮਓ ਡਾ. ਚੀਮਾ ਨੇ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਹਸਪਤਾਲਾਂ ਵਿੱਚ ਓਪੀਡੀ ਦਾ ਸਮਾਂ ਬਦਲਿਆ ਗਿਆ ਹੈ ਜਦੋਂਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਇਹ ਤਾਜ਼ਾ ਆਦੇਸ਼ ਅੱਜ ਤੋਂ 15 ਅਪਰੈਲ 2023 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ