nabaz-e-punjab.com

ਸਰਕਾਰੀ ਹਸਪਤਾਲ ਮੁਹਾਲੀ ਵਿੱਚ 24 ਘੰਟੇ ਖੁੱਲ੍ਹਾ ਰਹੇਗਾ ਜਨ ਅੌਸ਼ਧੀ ਸਟੋਰ: ਡੀਸੀ

ਸਰਕਾਰੀ ਹਸਪਤਾਲ ਖਰੜ ਵਿਖੇ ਨਵਾਂ ਜਨ ਅੌਸ਼ਧੀ ਸਟੋਰ ਖੋਲ੍ਹਿਆ, ਡੇਰਾਬੱਸੀ ਵਿੱਚ ਛੇਤੀ ਖੋਲ੍ਹਿਆ ਜਾਵੇਗਾ ਜਨ ਅੌਸ਼ਧੀ ਸਟੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਜਨ ਅੌਸ਼ਧੀ ਸਟੋਰ ਖੋਲ੍ਹਣ ਦਾ ਮੁੱਖ ਉਦੇਸ਼ ਸਰਕਾਰੀ ਨੀਤੀਆਂ ਅਨੁਸਾਰ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਨਾ-ਮਾਤਰ ਕੀਮਤ ’ਤੇ ਮਿਆਰੀ ਦਵਾਈਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਸੰਕਟ ਦੇ ਚੱਲਦਿਆਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਸਥਿਤ ਜਨ ਅੌਸ਼ਧੀ ਸਟੋਰ ‘ਬਿਨਾਂ ਲਾਭ, ਬਿਨਾਂ ਘਾਟਾ’ ਚਲਾਇਆ ਜਾ ਰਿਹਾ ਹੈ।
ਸ੍ਰੀ ਦਿਆਲਨ ਨੇ ਕਿਹਾ ਕਿ ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਹਸਪਤਾਲ ਵਿਚਲਾ ਜਨ ਅੌਸ਼ਧੀ ਸਟੋਰ ਹੁਣ 24 ਘੰਟੇ ਖੁੱਲ੍ਹਾ ਰਹੇਗਾ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਕ ਮੈਂਬਰਾਂ ਨੂੰ ਦਿਵਾਈ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਖਰੜ ਵਿਖੇ ਇਕ ਨਵਾਂ ਜਨ ਅੌਸ਼ਧੀ ਸਟੋਰ ਖੋਲ੍ਹਿਆ ਗਿਆ ਹੈ ਤਾਂ ਜੋ ਵਾਜਬ ਭਾਅ ’ਤੇ ਆਮ ਦਵਾਈਆਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਜਲਦੀ ਹੀ ਸਰਕਾਰੀ ਹਸਪਤਾਲ ਡੇਰਾਬੱਸੀ ਵਿਖੇ ਜਨ ਅੌਸ਼ਧੀ ਸਟੋਰ ਖੋਲ੍ਹਣ ਦੀ ਤਜਵੀਜ਼ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਮਰੀਜ਼ ਇਸ ਸੁਵਿਧਾ ਦਾ ਲਾਭ ਲੈ ਸਕਣ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਸਰਕਾਰੀ ਹਸਪਤਾਲ ਫੇਜ਼-6, ਮੁਹਾਲੀ ਵਿਖੇ ਸਾਲ 2012 ਤੋਂ ਜਨ ਅੌਸ਼ਧੀ ਸਟੋਰ ਚਲਾਇਆ ਜਾ ਰਿਹਾ ਹੈ ਅਤੇ ਸੁਸਾਇਟੀ ਜ਼ਿਲ੍ਹੇ ਵਿੱਚ ਕਈ ਲੋਕ ਭਲਾਈ ਸਕੀਮਾਂ ਅਤੇ ਗਤੀਵਿਧੀਆਂ ਵੀ ਚਲਾ ਰਹੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…