ਯੂਨੀਵਰਸਲ ਲਾਅ ਕਾਲਜ ਡੇਰਾਬਸੀ ਵਿੱਚ ਲੀਗਲ ਏਡ ਕਲੀਨਿਕ ਦਾ ਉਦਘਾਟਨ

ਲੀਗਲ ਏਡ ਕਲੀਨਿਕ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵਰਦਾਨ ਸਾਬਤ ਹੋਵੇਗਾ: ਮੋਨਿਕਾ ਲਾਂਬਾ

ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 22 ਸਤੰਬਰ:
ਲੀਗਲ ਏਡ ਕਲੀਨਿਕ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵਰਦਾਨ ਸਾਬਿਤ ਹੋਵੇਗਾ ਅਤੇ ਇਸ ਰਾਂਹੀ ਪਿੰਡ ਪੱਧਰ ਤੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਭਰਪੂਰ ਜਾਣਕਾਰੀ ਹਾਸਿਲ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਜੀ.ਐਮ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਮੋਨਿਕਾ ਲਾਂਬਾ ਨੇ ਯੂਨੀਵਰਸਲ ਲਾਅ ਕਾਲਜ ਡੇਰਾਬਸੀ ਵਿੱਚ ਲੀਗਲ ਏਡ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕੀਤਾ।
ਸ੍ਰੀਮਤੀ ਮੋਨਿਕ ਲਾਂਬਾ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਾਅ ਸਕੂਲਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਵਿੱਚ ਖੋਲੀਆਂ ਲੀਗਲ ਏਡ ਕਲੀਨਿਕਾਂ ਸਫ਼ਲਤਾ ਪੂਰਵਕ ਚਲ ਰਹੀਆਂ ਹਨ। ਅਤੇ ਹੁਣ ਇਸ ਕਾਲਜ਼ ਵਿੱਚ ਵੀ ਲੀਗਲ ਏਡ ਕਲੀਨਿਕ ਸਦਕਾ ਕਾਲਜ ਦੇ ਲਾਅ ਵਿਦਿਆਰਥੀਆਂ ਨੂੰ ਆਲੇ ਦੁਆਲੇ ਦੇ ਪਿੰਡਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕਤਾ ਪੈਦਾ ਕਰਨ ਦਾ ਮੌਕਾ ਮਿਲੇਗਾ। ਜਿਸ ਨਾਲ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਦੱਸਿਆ ਇਹ ਕਲੀਨਿਕ ਲਾਅ ਕਾਲਜ ਦੇ ਵਿਦਿਆਰਥੀਆਂ ਅਤੇ ਲੀਗਲ ਏਡ ਪੈਨਲ ਦੇ ਵਕੀਲਾਂ ਵੱਲੋਂ ਚਲਾਈ ਜਾਵੇਗੀ। ਇਸ ਲੀਗਲ ਏਡ ਕਲੀਨਿਕ ਨੂੰ ਖੋਲਣ ਦਾ ਮੁੱਖ ਮੰਤਵ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਉਨ੍ਹਾਂ ਦੇ ਦਰਾਂ ਤੱਕ ਜਾ ਕੇ ਜਾਗਰੂਕ ਕਰਨਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…