nabaz-e-punjab.com

ਚੰਦੂਮਾਜਰਾ ਵੱਲੋਂ ਐਸਸੀਐਲ ਸੁਸਾਇਟੀ ਸੈਕਟਰ-70 ਵਿੱਚ ਓਪਨ ਜਿੰਮ ਦਾ ਉਦਘਾਟਨ

ਤੰਦਰਸਤ ਰਹਿਣ ਲਈ ਰੋਜ਼ਾਨਾ ਸੈਰ ਤੇ ਕਸਰਤ ਜ਼ਰੂਰੀ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਐਤਵਾਰ ਦੇਰ ਸ਼ਾਮ ਨੂੰ ਇੱਥੋਂ ਦੇ ਐਸਸੀਐਲ ਸੁਸਾਇਟੀ ਸੈਕਟਰ-70 ਵਿੱਚ ਓਪਨ ਜਿੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਅੰਦਰ ਪੈਂਦੀਆਂ ਵੱਡੀਆਂ ਪਾਰਕਾਂ, ਰਿਹਾਇਸ਼ੀ ਪਾਰਕਾਂ ਅਤੇ ਰੈਜ਼ੀਡੈਂਟ ਸੁਸਾਇਟੀਆਂ ਵਿੱਚ ਐਮਪੀ ਲੈਡ ਫੰਡ ਤਹਿਤ ਓਪਨ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਸਵੇਰੇ ਤੇ ਸ਼ਾਮ ਨੂੰ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਜਿੱਥੇ ਹਰ ਕੋਈ ਵਿਅਕਤੀ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ, ਉੱਥੇ ਸਰੀਰਕ ਪੱਖੋ ਵੀ ਤੰਦਰੁਸਤ ਰਹਿੰਦਾ ਹੈ।
ਸ੍ਰੀ ਚੰਦੂਮਾਜਰਾ ਨੇ ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜ ਦਰਿਆਵਾਂ ਦੀ ਧਰਤੀ ’ਤੇ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵੱਜ ਰਿਹਾ ਹੈ ਅਤੇ ਨਸ਼ੇ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਓਪਨ ਜਿੰਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬੇਹੱਦ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਡੇਢ ਦਰਜਨ ਤੋਂ ਵੀ ਵੱਧ ਪਾਰਕਾਂ ਵਿੱਚ ਓਪਨ ਜਿੰਮ ਖੋਲ੍ਹੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਬਾਕੀ ਥਾਵਾਂ ਅਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਲੋਕਾਂ ਦੀ ਡਿਮਾਂਡ ਅਨੁਸਾਰ ਓਪਨ ਜਿੰਮ ਸਥਾਪਿਤ ਕੀਤੇ ਜਾਣਗੇ।
ਇਸ ਮੌਕੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਇਲਾਕੇ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਯੂਥ ਵਿੰਗ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਗੁਰਮੀਤ ਸਿੰਘ ਸ਼ਾਮਪੁਰ, ਸੁਰਿੰਦਰ ਸਿੰਘ ਰੋਡਾ, ਹਰਸੰਗਤ ਸਿੰਘ ਸੋਹਾਣਾ, ਮਨਜੀਤ ਸਿੰਘ, ਜਤਿੰਦਰਪਾਲ ਸਿੰਘ ਜੇਪੀ, ਜਸਬੀਰ ਸਿੰਘ, ਆਰ.ਪੀ. ਗੁਪਤਾ, ਆਰ. ਕੇ. ਕੰਬੋਜ਼, ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…