ਪੰਜਾਬ ਪੁਲੀਸ ਦੀ ਵੱਡੀ ਕਾਰਵਾਈ, 93 ਸ਼ੱਕੀ ਅਪਰਾਧੀ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ

ਡੀਆਈਜੀ ਗੁਰਪ੍ਰੀਤ ਭੁੱਲਰ ਨੇ ਰੂਪਨਗਰ ਰੇਂਜ ਦੇ ਤਿੰਨ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਵਿੱਢੀ

ਮੁਹਾਲੀ, ਫਤਹਿਗੜ੍ਹ ਸਾਹਿਬ ਤੇ ਰੂਪਨਗਰ ਦੀਆਂ ਸੱਤ ਸੁਸਾਇਟੀਆਂ ਤੇ ਪੰਜ ਪਿੰਡਾਂ ਵਿੱਚ ਚਲਾਈ ਚੈਕਿੰਗ ਮੁਹਿੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲੀਸ ਵੱਲੋਂ ਅੱਜ ਮੁਹਾਲੀ ਸਮੇਤ ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼)-ਕਮ-ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ। ਪੁਲੀਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਜਾਂਚ ਲਈ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ, ਐਸਐਸਪੀ ਫ਼ਤਹਿਗੜ੍ਹ ਸਾਹਿਬ ਰਵਜੋਤ ਕੌਰ ਗਰੇਵਾਲ ਅਤੇ ਐਸਐਸਪੀ ਰੂਪਨਗਰ ਸੰਦੀਪ ਗਰਗ ਨੇ ਪੁਲੀਸ ਟੀਮਾਂ ਨਾਲ ਤਾਇਨਾਤ ਰਹੇ।
ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਵੱਖ-ਵੱਖ ਇਲਾਕਿਆਂ ਵਿੱਚ
ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਅੱਗੇ ਕਿਰਾਏ ’ਤੇ ਦਿੱਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਚੈਕਿੰਗ ਦੌਰਾਨ ਕਿਰਾਏ ਦੇ ਮਕਾਨਾਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੀ ਵੀ ਪੜਤਾਲ ਕੀਤੀ। ਉਨ੍ਹਾਂ ਦੱਸਿਆ ਕਿ ਹਰੇਕ ਸੁਸਾਇਟੀ ਦੀ ਘੇਰਾਬੰਦੀ ਕਰਕੇ ਸਬੰਧਤ ਜ਼ਿਲ੍ਹੇ ਦੇ ਐਸਐਸਪੀ ਦੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲੀਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਜ਼ੀਰਕਪੁਰ ਵਿੱਚ ਅੌਰਬਿਟ ਸੁਸਾਇਟੀ, ਲੋਹਗੜ੍ਹ ਵਿੱਚ ਪਾਰਕ ਪਲਾਜ਼ਾ, ਡੇਰਾਬੱਸੀ ਵਿੱਚ ਗੁਲਮੋਹਰ ਸਿਟੀ, ਲਾਲੜੂ ਵਿੱਚ ਡਰੀਮ ਹਾਊਸ ਸੁਸਾਇਟੀ, ਖਰੜ ਵਿੱਚ ਮਾਡਰਨ ਵੈਲੀ ਸੁਸਾਇਟੀ, ਮੁਹਾਲੀ ਦੇ ਸੈਕਟਰ-91 ਵਿੱਚ ਕੋਆਪਰੇਟਿਵ ਹੋਮ ਅਤੇ ਸੈਕਟਰ-91 ਵਿੱਚ ਵੈਂਬਲੀ ਸਮੇਤ ਸੱਤ ਸੁਸਾਇਟੀਆਂ ਤੋਂ ਇਲਾਵਾ ਭੀੜ-ਭਾੜ ਵਾਲੇ ਬਾਜ਼ਾਰ ਸਮੇਤ ਫੇਜ਼-3ਬੀ2 ਵਿੱਚ ਛਾਪੇਮਾਰੀ ਕਰਕੇ ਘੱਟੋ-ਘੱਟ 93 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਇਲਾਵਾ ਪੁਲੀਸ ਟੀਮਾਂ ਨੇ ਬਲਿਆਲੀ, ਬਲੌਂਗੀ, ਬੜਮਾਜਰਾ ਕਲੋਨੀ, ਜੁਝਾਰ ਨਗਰ ਕਲੋਨੀ ਅਤੇ ਮਟੌਰ ਸਮੇਤ ਪੰਜ ਹੋਰ ਪਿੰਡਾਂ ਵਿੱਚ ਵੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …