Share on Facebook Share on Twitter Share on Google+ Share on Pinterest Share on Linkedin ਡਰੱਗ ਮਾਮਲਾ: ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇਣ: ਬਾਂਸਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਨਵੰਬਰ: ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਤੋਂ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ’ਤੇ ਨਸ਼ਾ ਤਸਕਰੀ ਦੇ ਕਥਿਤ ਦੋਸ਼ ਲੱਗਣ ’ਤੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਹੀ ਨਹੀਂ ਸ੍ਰੀ ਖਹਿਰਾ ਨੂੰ ਪਾਰਟੀ ’ਚੋਂ ਵੀ ਬਰਖ਼ਾਸਤ ਕੀਤਾ ਜਾਵੇ। ਇਹ ਮੰਗ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨੰਦੀ ਪਾਲ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਕਾਂਗਰਸ ਪਾਰਟੀ ਨੂੰ ਛੱਡ ਕੇ ਚਲੇ ਗਏ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਭੂਮਿਕਾ ਨਿਭਾ ਰਹੇ ਹਨ । ਉਨ੍ਹਾਂ ਕਿਹਾ ਕਿ ਵਿਧਾਇਕ ਖਹਿਰਾ ਉੱਪਰ ਨਸ਼ੇ ਦੇ ਤਸਕਰੀ ਮਾਮਲੇ ਵਿਚ ਮਾਨਯੋਗ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ ਜੋ ਕਿ ਇੱਕ ਗੰਭੀਰ ਮੁੱਦਾ ਹੈ । ਉਨ੍ਹਾਂ ਕਿਹਾ ਕਿ ਖਹਿਰਾ ਨੂੰ ਨੈਤਿਕਤਾ ਦੇ ਆਧਾਰ ’ਤੇ ਖ਼ੁਦ ਹੀ ਵਿਰੋਧੀ ਧਿਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਜੋ ਕਿ ਖੁਦ ਨੂੰ ਨਸ਼ਾ ‘ਤੇ ਭਰਿਸ਼ਟਾਚਾਰ ਵਿਰੋਧੀ ਪਾਰਟੀ ਦਸਦੀ ਆ ਰਹੀ ਹੈ ‘ਤੇ ਹੁਣ ਤੱਕ ਕਿਸੇ ਵੀ ਪਾਰਟੀ ਦੇ ਆਗੂ ਤੇ ਕੋਈ ਵੀ ਦੋਸ਼ ਲੱਗਣ ਤੇ ਉਸ ਤੋਂ ਅਸਤੀਫਿਆਂ ਦੀ ਮੰਗ ਕਰਦੀ ਆ ਰਹੀ ਹੈ। ਜਦੋਂ ਕਿ ਹੁਣ ਉਨਾਂ ਦੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਤੇ ਦੋਸ਼ ਲੱਗਣ ’ਤੇ ਮਾਣਯੋਗ ਅਦਾਲਤ ਵੱਲੋਂ ਵੀ ਸੰਮਨ ਜਾਰੀ ਹੋਣ ਤੋਂ ਬਾਅਦ ਹੁਣ ਉੱਸੇ ਪਾਰਟੀ ਦੇ ਆਗੂਆਂ ਵੱਲੋਂ ਜੋ ਵਿਧਾਇਕ ਖਹਿਰਾ ਦੇ ਹੱਕ ਵਿੱਚ ਬਿਆਨਬਾਜ਼ੀ ਹੋ ਰਹੀ ਹੈ ਉਸ ਨਾਲ ਆਮ ਆਦਮੀ ਪਾਰਟੀ ਦਾ ਦੋਗਲਾਂ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਜੇਕਰ ਆਮ ਆਦਮੀ ਪਾਰਟੀ ਸੱਚ ਵਿੱਚ ਨਸ਼ਾ ‘ਤੇ ਭਰਿਸਟਾਚਾਰ ਵਿਰੋਧੀ ਪਾਰਟੀ ਹੈ ਤਾਂ ਬਿਨਾਂ ਕਿਸੇ ਦੇਰ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਤੋਂ ਹਟਾਉਂਦੇ ਹੋਏ ਉਸ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਉਸ ਸਮੇਂ ਤੱਕ ਲਈ ਬਰਖ਼ਾਸਤ ਕਰੇ ਜਦੋਂ ਤੱਕ ਵਿਧਾਇਕ ਖਹਿਰਾ ਪ੍ਰਤੀ ਮਾਨਯੋਗ ਅਦਾਲਤ ਵੱਲੋਂ ਕੋਈ ਫੈਸਲਾ ਨਹੀਂ ਆ ਜਾਂਦਾ।ਉਨ੍ਹਾਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ‘ਤੇ ਘੇਰਦੇ ਹੋਏ ਸਵਾਲ ਕੀਤਾ ਕਿ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹਨ? ਉਨ੍ਹਾਂ ਨੂੰ ਇਸ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਵੀ ਦੋਸ਼ ਲਗਾਏ ਸਨ ਜੋ ਕਿ ਬੇਬੁਨਿਆਦ ਤੇ ਤਥਾ ਤੋਂ ਦੂਰ ਸਨ । ਮੁੱਖ ਮੰਤਰੀ ਪੰਜਾਬ ਨੇ ਹਮੇਸ਼ਾ ਪੰਜਾਬ ਦਾ ਭਲਾ ਚਾਹਿਆ ਹੈ ਤੇ ਹਮੇਸ਼ਾ ਸੂਬੇ ਦੀ ਬਿਹਤਰੀ ਲਈ ਹੀ ਕੰਮ ਕੀਤਾ ਹੈ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ