ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਕੋਲ ਹੁਣ ਕੋਈ ਮੁੱਦਾ ਨਹੀਂ: ਕੁਲਵੰਤ ਸਿੰਘ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਠਸਕਾ, ਹੁਸੈਨਪੁਰ ਤੇ ਮਨਾਣਾ ਵਿੱਚ ਕੀਤਾ ਧੰਨਵਾਦੀ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਠਸਕਾ, ਹੁਸੈਨਪੁਰ, ਮਨਾਣਾ ਅਤੇ ਹੋਰਨਾਂ ਪਿੰਡਾਂ ਵਿੱਚ ਇਲਾਕੇ ਦੇ ਲੋਕਾਂ ਅਤੇ ਗਰਾਮ ਪੰਚਾਇਤਾਂ ਵੱਲੋਂ ਆਯੋਜਿਤ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਆਪ ਦੇ ਹੱਕ ਵਿੱਚ ਫਤਵਾ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ। ਜਦੋਂਕਿ ਇਸ ਤੋਂ ਪਹਿਲਾਂ ਚੋਣ ਜਿੱਤਣ ਤੋਂ ਬਾਅਦ ਕੋਈ ਸਿਆਸੀ ਪਿੰਡਾਂ ਵਿੱਚ ਨਹੀਂ ਗਿਆ।
ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਕੋਲ ਹੁਣ ਕੋਈ ਮੁੱਦਾ ਨਹੀਂ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਸਿਆਸਤ ਵਿੱਚ ਟਿਕੇ ਰਹਿਣ ਲਈ ਲੋਕਾਂ ਨੂੰ ਗੁਮਰਾਹ ਕਰਨਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ‘ਆਪ’ ਦੀ ਸਰਕਾਰ ਬਣਾ ਕੇ ਆਪਣਾ ਫਰਜ਼ ਨਿਭਾ ਦਿੱਤਾ ਹੈ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਆਪਣਾ ਫਰਜ ਨਿਭਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਇਨਸਾਫ਼ ਮੰਗਣ ਲਈ ਧਰਨੇ ਨਹੀਂ ਲਾਉਣੇ ਪੈਣਗੇ। ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਪੜਾਅ-ਦਰ ਪੜਾਅ ਪੱਕਾ ਹੱਲ ਕੱਢਿਆ ਜਾਵੇਗਾ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੀ ਮੁਰੰਮਤ ਲਈ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।
ਇਸ ਮੌਕੇ ਸੁਰਮੱੁਖ ਸਿੰਘ ਠਸਕਾ, ਮੇਵਾ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਸਰਪੰਚ ਮਨਾਣਾ, ਸੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਕਰਮ ਸਿੰਘ ਸਾਬਕਾ ਸਰਪੰਚ ਹੁਸੈਨਪੁਰ, ਕ੍ਰਿਸ਼ਨ ਸਿੰਘ, ਕੈਪਟਨ ਹਰਦਿਆਲ ਸਿੰਘ, ਤਾਰਾ ਸਿੰਘ, ਗੁਰਦੇਵ ਸਿੰਘ, ਪ੍ਰੋ. ਕੁਲਵੀਰ ਸਿੰਘ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਅਕਬਿੰਦਰ ਸਿੰਘ ਗੋਸਲ, ਕੁਲਦੀਪ ਸਿੰਘ ਸਮਾਣਾ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…