Share on Facebook Share on Twitter Share on Google+ Share on Pinterest Share on Linkedin ਕੰਗ ਨੂੰ ਟਿਕਟ ਦੇਣ ਦਾ ਵਿਰੋਧ: ਕਾਂਗਰਸ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ ਕਰਕੇ ਬੀਬੀ ਗਰਚਾ ਅੱਜ ਲੈਣਗੇ ਫੈਸਲਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈ ਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਖਰੜ ਤੋਂ ਮੌਜੂਦਾ ਵਿਧਾਇਕ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੂੰ ਪਾਰਟੀ ਟਿਕਟ ਦਿੱਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਲਖਵਿੰਦਰ ਕੌਰ ਗਰਚਾ ਦੇ ਸਮਰਥਕਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਮਰਥਕਾਂ ਨੇ ਪਾਰਟੀ ਨੂੰ ਕੰਗ ਨੂੰ ਟਿਕਟ ਦੇਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਗੁਹਾਰ ਲਗਾਈ ਗਈ ਸੀ। ਉਧਰ, ਖਰੜ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਬੀਬੀ ਲਖਵਿੰਦਰ ਕੌਰ ਗਰਚਾ ਨੇ ਸਮੁੱਚੇ ਹਲਕੇ ਦਾ ਤੂਫ਼ਾਨੀ ਦੌਰਾ ਕਰਨ ਤੋਂ ਭਲਕੇ 4 ਜਨਵਰੀ ਨੂੰ ਰਾਮ ਭਵਨ ਖਰੜ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਬੀਬੀ ਗਰਚਾ ਨੇ ਦੱਸਿਆ ਕਿ ਬੁੱਧਵਾਰ ਨੂੰ ਰਾਮ ਭਵਨ ਵਿੱਚ ਦੁਪਹਿਰ ਢਾਈ ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਟਿਕਟ ਦੇ ਐਲਾਨ ਉਪਰੰਤ ਪੈਦਾ ਹੋਏ ਸਮੀਕਰਨਾਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਵਿਚਾਰ ਸੁਣੇ ਜਾਣਗੇ। ਉਸ ਉਪਰੰਤ ਵਰਕਰਾਂ ਅਤੇ ਆਗੂਆਂ ਦੀ ਸਲਾਹ ਮੁਤਾਬਕ ਜੋ ਵੀ ਕੋਈ ਵੱਡਾ ਅਤੇ ਹਲਕੇ ਅਤੇ ਵਰਕਰਾਂ ਦੇ ਹਿੱਤ ਵਿੱਚ ਫ਼ੈਸਲਾ ਹੋਵੇਗਾ, ਉਹ ਲਿਆ ਜਾਵੇਗਾ। ਇਸ ਮੀਟਿੰਗ ਵਿੱਚ ਕੁਰਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ, ਪਰਮਦੀਪ ਸਿੰਘ ਬੈਦਵਾਨ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਪ੍ਰਮੋਦ ਜੋਸ਼ੀ, ਰਾਜੇਸ਼ ਰਾਠੌਰ, ਲੱਕੀ ਕਲਸੀ, ਬੱਲੀ ਸੈਣੀ, ਹਿਮਾਂਸ਼ੂ ਗੌਤਮ, ਅਮਿਤ ਗੌਤਮ, ਸਾਬਕਾ ਐਮ.ਸੀ. ਵਿਪਨ ਕੁਮਾਰ, ਦੇਸ਼ ਬੰਧੂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ