ਲੈਕਚਰਾਰਾਂ ਨੂੰ ਦੂਰ-ਦੁਰਾਡੇ ਸਟੇਸ਼ਨ ਦੇਣ ਦਾ ਵਿਰੋਧ, ਚੋਣ ਕਮਿਸ਼ਨਰ ਤੇ ਉੱਚ ਅਧਿਕਾਰੀਆਂ ਭੇਜੇ ਰੋਸ ਪੱਤਰ

ਚੋਣ ਅਮਲੇ ਦੀ ਸੁਰੱਖਿਆ, ਮਿਹਨਤਾਨਾ ਤੇ ਖਾਣੇ ਦਾ ਢੁਕਵਾਂ ਪ੍ਰਬੰਧ ਨਾ ਕਰਨ ਦੀ ਨਿਖੇਧੀ

ਜ਼ਿਮਨੀ ਚੋਣਾਂ ਵਿੱਚ ਚੋਣ ਡਿਊਟੀਆਂ ਦਾ ਬਾਈਕਾਟ ਕਰਨ ਦੀ ਧਮਕੀ

ਨਬਜ਼-ਏ-ਪੰਜਾਬ, ਮੁਹਾਲੀ, 27 ਅਕਤੂਬਰ:
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਲੈਕਚਰਾਰਾਂ ਨੂੰ ਦੂਰ-ਦੁਰਾਡੇ ਸਟੇਸ਼ਨ ਅਲਾਟ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਜਥੇਬੰਦੀ ਦੇ ਆਗੂਆਂ ਸੁਰਿੰਦਰ ਪੁਆਰੀ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ, ਸੁਰਿੰਦਰ ਕੰਬੋਜ ਅਤੇ ਸੁਖਵਿੰਦਰ ਸਿੰਘ ਚਾਹਲ ਨੇ ਪੰਜਾਬ ਦੇ ਚੋਣ ਕਮਿਸ਼ਨਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਰੋਸ ਪੱਤਰ ਭੇਜ ਕੇ ਜ਼ਿਮਨੀ ਚੋਣਾਂ ਵਿੱਚ ਚੋਣ ਡਿਊਟੀਆਂ ਦਾ ਬਾਈਕਾਟ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਉਂÎਕਿ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ ਵਿੱਚ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਆਗੂਆਂ ਨੇ ਦੱਸਿਆ ਕਿ ਡੀਪੀਆਈ (ਸੈਕੰਡਰੀ) ਅਤੇ ਡੀਪੀਆਈ (ਐਲੀਮੈਂਟਰੀ) ਨੂੰ ਸਿੱਖਿਆ ਮੰਤਰੀ ਨਾਲ ਬੀਤੀ 22 ਅਗਸਤ ਨੂੰ ਹੋਈ ਮੀਟਿੰਗ ਦੇ ਫ਼ੈਸਲੇ ਨਾ ਲਾਗੂ ਕਰਨ ਸਬੰਧੀ ਰੋਸ ਪੱਤਰ ਦਿੱਤੇ ਗਏ ਹਨ। ਜਿਸ ਵਿੱਚ ਸਿੱਖਿਆ ਨੀਤੀ 2020 ਤਹਿਤ ਮਿਡਲ ਸਕੂਲਾਂ ਦੀ ਮਰਜਿੰਗ ਸਬੰਧੀ ਮੋਰਚੇ ਵੱਲੋਂ ਰੋਸ ਦਰਜ ਕੀਤਾ ਗਿਆ।
ਸਾਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਲੰਮੇ ਸਮੇਂ ਬਾਅਦ ਲੈਕਚਰਾਰਾਂ ਦੀਆਂ ਤਰੱਕੀਆਂ ਹੋਈਆਂ ਹਨ ਪ੍ਰੰਤੂ ਵਿਭਾਗ ਨੇ ਆਪਣੀ ਮਨਮਰਜ਼ੀ ਕਰਦਿਆਂ ਅਧਿਆਪਕਾਂ ਨੂੰ ਦੂਰ-ਦੁਰਾਡੇ ਸਟੇਸ਼ਨ ਦੇਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ, 2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ, ਸੀ ਐਂਡ ਵੀ ਤੋਂ ਮਾਸਟਰ ਕਾਡਰ ਤਰੱਕੀਆਂ, 873 ਡੀਪੀਈ ਭਰਤੀ ’ਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦੀ ਆਰਡਰ ਦੇਣ ਸਬੰਧੀ, ਪੰਚਾਇਤੀ ਚੋਣਾਂ ਵਿੱਚ ਅਧਿਆਪਕਾਂ ਦੀ ਖੱਜਲਖੁਆਰੀ ਸਬੰਧੀ ਸਿੱਖਿਆ ਵਿਭਾਗ ਨੇ ਕੋਈ ਨੋਟਿਸ ਨਹੀਂ ਲਿਆ। ਜਿਸ ਕਾਰਨ ਸਮੁੱਚੇ ਅਧਿਆਪਕ ਵਰਗ ਵਿੱਚ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਹਰਜੀਤ ਸਿੰਘ ਜੁਨੇਜਾ, ਗੁਰਬਿੰਦਰ ਸਿੰਘ ਸਸਕੌਰ, ਹਰੀ ਦੇਵ, ਗੁਰਜੈਪਾਲ ਸਿੰਘ, ਸੋਮ ਸਿੰਘ, ਤਰਲੋਚਨ ਸਿੰਘ, ਮਹਾਂਵੀਰ, ਰਵਿੰਦਰ ਸਿੰਘ ਪੱਪੀ, ਬਲਵੀਰ ਸਿੰਘ ਕੰਗ, ਮਨੋਹਰ ਸਿੰਘ, ਐਨਡੀ ਤਿਵਾੜੀ, ਹਰਪ੍ਰੀਤ ਸਿੰਘ ਸੰਧੂ, ਲਖਵੀਰ ਸਿੰਘ, ਧਰਮਿੰਦਰ ਭੰਗੂ, ਕੁਲਦੀਪ ਸਿੰਘ ਪੱਖੋਵਾਲ, ਰਣਬੀਰ ਸਿੰਘ, ਗੁਰਮੀਤ ਸਿੰਘ ਖਾਲਸਾ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਰਾਜਨ, ਰਣਜੀਤ ਹਠੂਰ, ਜਗਤਾਰ ਸਿੰਘ ਖਮਾਣੋਂ, ਦਵਿੰਦਰ ਸਿੰਘ ਸਮਾਣਾ, ਚਰਨਜੀਤ ਸਿੰਘ, ਪੇ੍ਰਮ ਕੁਮਾਰ, ਸਤਵੰਤ ਸਿੰਘ ਅਤੇ ਅਵਤਾਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…