ਚੰਦੂਮਾਜਰਾ ਦੀ ਮੰਗ ’ਤੇ ਸੰਸਦ ਵਿੱਚ ਪਹਿਲੀ ਵਾਰ ਦਿੱਤੀ ਗਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ

ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਲਾਸਾਨੀ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 27 ਦਸੰਬਰ:
ਖਾਲਸਾ ਪੰਥ ਦੀ ਸਥਾਪਨਾ ਵਰਗੇ ਪਵਿੱਤਰ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੀ ਸੰਸਦ ਵਿੱਚ ਬਾਬਾ ਜੋਰਵਾਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਰੱਖਿਆ ਤਾਂ ਵਿਰੋਧੀ ਧਿਰ ਸਮੇਤ ਸਮੁੱਚੀਆ ਪਾਰਟੀਆਂ ਨੇ ਦੇਸ ਦੀ ਸੰਸਦ ਵਿਚ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਅਤੇ ਪਾਰਲੀਮੈਂਟ ਮੈਂਬਰਾਂ ਨੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਸ਼ਹਾਦਤ ਨੂੰ ਪ੍ਰਣਾਮ ਕੀਤਾ। ਅਜ਼ਾਦ ਭਾਰਤ ਦੀ ਸੰਸਦ ਵਿਚ ਇਹ ਪਹਿਲਾ ਮੌਕਾ ਸੀ ਜਦੋਂ ਕਿ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਪਾਰਲੀਮੈਂਟ ਵਿਚ ਸ਼ਰਧਾਂਜਲੀ ਦਿੱਤੀ ਗਈ ਹੋਵੇ। ਪ੍ਰੋ. ਚੰਦੂਮਾਜਰਾ ਵੱਲੋਂ ਜਦੋਂ ਮਤਾ ਰੱਖਿਆ ਗਿਆ ਤਾਂ ਸੰਸਦ ਵਿਚ ਵਿਰੋਧੀ ਧਿਰ ਦੇ ਆਗੂ ਵੱਲੋਂ ਇਸ ਦੀ ਪ੍ਰੋੜਤਾ ਕੀਤੀ ਗਈ ਅਤੇ ਹਾਊਸ ਵਿਚ ਸਮੁੱਚੀਆਂ ਪਾਰਟੀਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਸਰਧਾਂਜਲੀ ਭੇਂਟ ਕਰਨ ਤੋਂ ਬਾਅਦ ਪੱਤਰਕਾਰਾਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਲਾਸਾਨੀ ਹੈ, ਦੁਨੀਆ ਵਿਚ ਇਹ ਧਰਮ ਅਤੇ ਸਮੁੱਚੀ ਇਨਸਾਨੀਅਤ ਲਈ ਸਭ ਤੋਂ ਵੱਡੀ ਕੁਰਬਾਨੀ ਕਹੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਸਮੁੱਚੀ ਲੁਕਾਈ ਅੱਜ ਦੇ ਦਿਨ ਛੋਟੇ ਸਾਹਿਬਜਾਦਿਆਂ ਨੂੰ ਸ਼ਰਧਾਂਜਲੀਆਂ ਭੇਂਟ ਕਰਦੀ ਹੈ ਅਤੇ ਉਹਨਾਂ ਦੀ ਕੁਰਬਾਨੀ ਅੱਗੇ ਨਤਮਸਤਕ ਹੁੰਦੀ, ਪ੍ਰੰਤੂ ਦੇਸ ਦੀ ਸੰਸਦ ਵੀ ਸਰਧਾਂਜਲੀ ਭੇਂਟ ਨਹੀਂ ਕੀਤੀ ਜਾਂਦੀ। ਉਹਨਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਦੀ ਪਵਿੱਤਰ ਧਰਤੀ ਤੋਂ ਦਸਾਂ ਗੁਰੂਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਸ਼ੀਰਵਾਦ ਸਕਦਾ ਉਹ ਮੈਂਬਰ ਪਾਰਲੀਮੈਂਟ ਚੁਣ ਕੇ ਦੇਸ ਦੀ ਪਾਰਲੀਮੈਂਟ ਵਿਚ ਪਹੁੰਚੇ, ਤਾਂ ਅਜਿਹੇ ਵਿਚ ਜਿਥੇ ਸਮੁੱਚੀ ਲੁਕਾਈ ਅੱਜ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀਆਂ ਭੇਂਟ ਕਰ ਰਹੀ ਹੈ, ਉਥੇ ਦੇਸ ਦੀ ਸੰਸਦ ਵਿਚ ਸ਼ਰਧਾਂਜਲੀ ਭੇਂਟ ਕਰੇ। ਇਸ ਲਈ ਉਹਨਾਂ ਵੱਲੋਂ ਮਤਾ ਲਿਆਂਦਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…