nabaz-e-punjab.com

ਏਅਰਫੋਰਸ ਸਟੇਸ਼ਨ ਤੋਂ ਹਜ਼ਾਰ ਮੀਟਰ ਅੰਦਰ ਮੀਟ ਦੀਆਂ ਦੁਕਾਨਾਂ ਚਲਾਉਣ ’ਤੇ ਪਾਬੰਦੀ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਆ (ਜੋ ਕਿ ਜ਼ਿਲਂ੍ਹਾ ਸਾਹਿਬਜ਼ਾਦਾ ਅਜੀਤ ਸਿੰਘ (ਮੁਹਾਲੀ) ਦੀ ਹਦੂਦ ਅੰਦਰ ਆਉਂਦਾ ਹੈ ) ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।
ਏਅਰਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹਂ ਨੇ ਜ਼ਿਲ੍ਹਂਾ ਮੈਜਿਸਟਰੇਟ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲਂ੍ਹੀਆਂ ਹੋਈਆਂ ਹਨ, ਉਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੱਲ੍ਹੇ ਵਿੱਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਆ ਵਿੱਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ, ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰੇ ਦਾ ਕਾਰਨ ਬਣਦਾ ਹੈ ਅਤੇ ਫ਼ੌਜ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋ ਸਕੇ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਹਿੱਤ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ, ਉਪ ਮੰਡਲ ਮੈਜਿਸਟਰੇਟ (ਐਸਡੀਐਮ) ਮੁਹਾਲੀ ਦੇ ਡੇਰਾਬੱਸੀ, ਡੀਡੀਪੀਓ, ਤਹਿਸੀਲਦਾਰ ਡੇਰਾਬੱਸੀ, ਗਮਾਡਾ ਦੇ ਮਿਲਖ ਅਫ਼ਸਰ ਅਤੇ ਨਗਰ ਕੌਂਸਲਰ ਜ਼ੀਰਕਪੁਰ ਦੇ ਕਾਰਜਸਾਧਕ ਅਫ਼ਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ। ਇਹ ਹੁਕਮ 6 ਅਪਰੈਲ 2020 ਤੱਕ ਜ਼ਿਲ੍ਹਂਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਹੱਦ ਅੰਦਰ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…