Nabaz-e-punjab.com

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਗਾਉਣ ਦੇ ਕੰਮ ਨੂੰ ਨੇਪਰੇ ਚਾੜ੍ਹਨ ਦੇ ਹੁਕਮ

ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਮੂਹ ਮੁੱਖ ਵਣ ਪਾਲ, ਵਣ ਪਾਲ ਤੇ ਵਣ ਮੰਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ: ਧਰਮਸੋਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਹ ਹਦਾਇਤਾਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਮੁੱਖ ਵਣ ਭਵਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਵਿੱਚ 550 ਪੌਦੇ ਲਗਾਉਣ ਦੇ ਕੰਮ ਸਬੰਧੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਸਮੂਹ ਮੁੱਖ ਵਣ ਪਾਲ, ਵਣ ਪਾਲ ਅਤੇ ਵਣ ਮੰਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੀਆਂ।
ਸ੍ਰੀ ਧਰਮਸੋਤ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਕੱਤਰ ਰੂਰਲ ਡਿਵੈਲਪਮੈਂਟ ਵਿਭਾਗ, ਪੰਜਾਬ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇਸ ਸਬੰਧੀ ਨਿੱਜੀ ਤੌਰ ’ਤੇ ਤਾਲਮੇਲ ਕੀਤਾ ਜਾਵੇ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਮੀਟਿੰਗ ਦੌਰਾਨ ਮੰਤਰੀ ਨੇ ਕੰਡੀ ਏਰੀਆ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਸਰਕਾਰ ਵੱਲੋਂ ਐਗਰੋ ਫਾਰੈਸਟਰੀ ਅਧੀਨ ਚਲਾਈ ਗਈ ਐਸਐਮਏਐਫ ਸਕੀਮ ਦੀ ਪ੍ਰਗਤੀ ਦਾ ਰੀਵਿਊ ਕੀਤਾ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਤਾਂ ਜੋ ਵਣਾਂ ਹੇਠ ਰਕਬੇ ਨੂੰ ਵਧਾਇਆ ਜਾ ਸਕੇ।
ਮੀਟਿੰਗ ਵਿੱਚ ਜਿੱਥੇ ਸਾਲ 2019-20 ਦੌਰਾਨ ਪਲਾਂਟੇਸ਼ਨ ਕਰਾਉਣ ਸਬੰਧੀ ਐਡਵਾਂਸ ਅਰਥ ਵਰਕ ਦੇ ਕੰਮਾਂ ਦਾ ਰੀਵਿਊ ਕੀਤਾ ਗਿਆ ਅਤੇ ਅਰਥ ਵਰਕ ਜਲਦੀ ਪੂਰਾ ਕਰਨ ਲਈ ਸਮੂਹ ਵਣ ਮੰਡਲ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ, ਉੱਥੇ ਵਣ ਰਕਬੇ ਵਿੱਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਸਬੰਧੀ ਵਿਭਾਗ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਪੱਸ਼ਟ ਆਖਿਆ ਕਿ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮੀਟਿੰਗ ਵਿੱਚ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਰੋਸ਼ਨ ਸੰਕਾਰੀਆ, ਪ੍ਰਧਾਨ ਮੱੁਖ ਵਣ ਪਾਲ ਜਤੇਂਦਾਰ ਸ਼ਰਮਾ, ਸਮੂਹ ਮੁੱਖ ਵਣ ਪਾਲ ਅਤੇ ਵਣ ਪਾਲ, ਸਮੂਹ ਵਣ ਮੰਡਲ ਅਫ਼ਸਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…