Share on Facebook Share on Twitter Share on Google+ Share on Pinterest Share on Linkedin ਏਅਰਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਘੇਰੇ ਵਿੱਚ ਮੀਟ ਦੀਆਂ ਦੁਕਾਨਾਂ ਚਲਾਉਣ ’ਤੇ ਪਾਬੰਦੀ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਏਅਰਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਆ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਨੂੰ ਸੁੱਟਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾਂ ਹੋ ਸਕੇ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ। ਇਹ ਹੁਕਮ 29 ਅਗਸਤ 2022 ਤੱਕ ਲਾਗੂ ਰਹਿਣਗੇ। ਸ੍ਰੀ ਤਲਵਾੜ ਨੇ ਦੱਸਿਆ ਕਿ ਏਅਰ ਫੋਰਸ ਸਟੇਸ਼ਨ ਅਥਾਰਟੀਜ਼ ਚੰਡੀਗੜ੍ਹ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਲੋਕਾਂ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲ੍ਹੀਆਂ ਹੋਈਆ ਹਨ, ਉਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲ੍ਹੇ ਵਿੱਚ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਆ ਵਿੱਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ। ਇਨ੍ਹਾਂ ਦੇ ਉੱਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰੇ ਦਾ ਕਾਰਨ ਬਣਦਾ ਹੈ ਅਤੇ ਫੌਜ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ