Share on Facebook Share on Twitter Share on Google+ Share on Pinterest Share on Linkedin ਨੈਸ਼ਨਲ ਹਾਈਵੇਅ ਅਥਾਰਟੀ ਨੂੰ ਮੁਹਾਲੀ ਵਿੱਚ ਸੜਕ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਡੀਸੀ ਨੇ ਮੁਹਾਲੀ-ਸਰਹਿੰਦ ਤੇ ਹੋਰਨਾਂ ਸੜਕਾਂ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਖਰੜ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਦੋ ਟਰੈਫ਼ਿਕ ਲਾਈਟਾਂ ਲਗਾਈਆਂ, ਤਿੰਨ ਲਾਈਟਾਂ ਦਾ ਕੰਮ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 6 ਨਵੰਬਰ: ਆਈਟੀ ਸਿਟੀ ਮੁਹਾਲੀ ਤੋਂ ਕੁਰਾਲੀ ਤੱਕ ਨੈਸ਼ਨਲ ਹਾਈਵੇਅ-205ਏ ਬਣਨ ਨਾਲ ਛੇਤੀ ਹੀ ਏਅਰਪੋਰਟ ਸੜਕ ਮੁਹਾਲੀ ’ਤੇ ਟਰੈਫ਼ਿਕ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਆਵਾਜਾਈ ਲਈ ਇਹ ਬਦਲਵਾਂ ਤੇ ਸੌਖਾ ਰਸਤਾ ਹੋਵੇਗਾ। ਇਸ ਪ੍ਰਾਜੈਕਟ ’ਤੇ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਪਰਦੀਪ ਅੱਤਰੀ, ਏਡੀਸੀ (ਜਨਰਲ) ਵਿਰਾਜ ਐਸ.ਤਿੜਕੇ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਯੂਟੀ) ਡੇਵੀ ਗੋਇਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡੀਸੀ ਨੇ ਐਨਐਚਏਆਈ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੜਕ ਪ੍ਰਾਜੈਕਟਾਂ ਦੇ ਨਿਰਵਿਘਨ ਨਿਰਮਾਣ/ਸੰਪੂਰਨਤਾ ਵਿੱਚ ਸਾਰੀਆਂ ਰੁਕਾਵਟਾਂ ਦੂਰ ਕਰਨ ਦੇ ਆਦੇਸ਼ ਦਿੱਤੇ। ਪ੍ਰਾਜੈਕਟ ਡਾਇਰੈਕਟਰ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਆਈਟੀ ਸਿਟੀ ਤੋਂ ਕੁਰਾਲੀ ਤੱਕ ਕੌਮੀ ਮਾਰਗ ਦਾ 30 ਫੀਸਦੀ ਜ਼ਮੀਨੀ ਉਸਾਰੀ ਦਾ ਕੰਮ ਪੂਰਾ ਕਰ ਲਿਆ ਹੈ ਅਤੇ ਜਲਦੀ ਹੀ ਏਅਰਪੋਰਟ ਸੜਕ ’ਤੇ ਲੋਕਾਂ ਨੂੰ ਟਰੈਫ਼ਿਕ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਇਹ ਪ੍ਰਾਜੈਕਟ ਮਿੱਥੇ ਸਮੇਂ ਵਿੱਚ ਪੂਰਾ ਹੋ ਜਾਵੇਗਾ। ਇੱਕ ਕਿੱਲੋਮੀਟਰ ਦੇ ਕਬਜ਼ੇ ਦਾ ਮੁੱਦਾ ਉਠਾਉਣ ’ਤੇ ਡੀਸੀ ਨੇ ਡੀਆਰਓ ਨੂੰ ਕਬਜ਼ੇ ਸਬੰਧੀ ਕਾਰਵਾਈ ਛੇਤੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੁਹਾਲੀ-ਸਰਹਿੰਦ ਸੜਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨ ਐਕਵਾਇਰ ਦੇ 151.86 ਕਰੋੜ ’ਚੋਂ 128.46 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਜਦਕਿ ਭਾਗੋਮਾਜਰਾ ਅਤੇ ਰਾਏਪੁਰ ਕਲਾਂ ਦੇ ਐਵਾਰਡਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ। ਅੰਬਾਲਾ-ਕਾਲਾਅੰਬ ਸੜਕ ਬਾਰੇ ਉਨ੍ਹਾਂ ਕਿਹਾ ਕਿ ਐਨਐਚਏਆਈ ਵੱਲੋਂ ਜ਼ਮੀਨ ਪ੍ਰਾਪਤੀ ਲਈ ਕੰਪਟੀਟੈਂਟ ਅਥਾਰਟੀ (ਉਪ ਮੰਡਲ ਮੈਜਿਸਟਰੇਟ) ਕੋਲ 41.3 ਕਰੋੜ ਰੁਪਏ ਜਮ੍ਹਾਂ ਕਰਵਾਉਣ ਨਾਲ ਅੰਨਟਾਲਾ, ਖੇਲ੍ਹਾਂ, ਮੱਲਣ ਅਤੇ ਰਾਜਾਪੁਰ ਲਈ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ’ਚੋਂ 22 ਕਰੋੜ ਰੁਪਏ ਜ਼ਮੀਨ ਮਾਲਕਾਂ ਨੂੰ ਵੰਡੇ ਜਾ ਚੁੱਕੇ ਹਨ। ਇੰਜ ਹੀ ਅੰਬਾਲਾ-ਚੰਡੀਗੜ੍ਹ ਗਰੀਨ ਫੀਲਡ ਪ੍ਰਾਜੈਕਟ ਵਿੱਚ ਮੁਹਾਲੀ ਵਿੱਚ 643 ਕਰੋੜ ’ਚੋਂ 510 ਕਰੋੜ ਦਾ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ। ਇਸ ’ਚੋਂ 26 ਕਿੱਲੋਮੀਟਰ ’ਚੋਂ 18.5 ਕਿੱਲੋਮੀਟਰ ਦਾ ਕਬਜ਼ਾ ਲੈ ਲਿਆ ਗਿਆ ਹੈ। ਜ਼ੀਰਕਪੁਰ-ਬਾਈਪਾਸ ਲਈ ਪਿੰਡ ਸਨੌਲੀ, ਬੀੜ ਪੀਰ ਮੁਛੱਲਾ ਅਤੇ ਕਕਰਾਲੀ ਵਿੱਚ ਜ਼ਮੀਨ ਦੇ ਐਵਾਰਡ ਵਿੱਚ ਦੇਰੀ ’ਤੇ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਸਡੀਐਮ ਅਤੇ ਤਹਿਸੀਲਦਾਰ ਨੂੰ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਡੀਸੀ ਨੇ ਦੱਸਿਆ ਕਿ ਖਰੜ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟਰੈਫ਼ਿਕ ਲਾਈਟਾਂ ਲਗਾਉਣ ਦਾ ਕੰਮ ਹਫ਼ਤੇ ਤੱਕ ਮੁਕੰਮਲ ਕਰ ਲਿਆ ਜਾਵੇਗਾ। ਦੋ ਟਰੈਫ਼ਿਕ ਲਾਈਟਾਂ ਲੱਗ ਚੁੱਕੀਆਂ ਹਨ ਜਦਕਿ ਤਿੰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਐਨਐਚਏਆਈ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡੀਸੀ ਆਸ਼ਿਕਾ ਜੈਨ ਨੇ ਪ੍ਰਾਜੈਕਟ ਡਾਇਰੈਕਟਰ ਪਰਦੀਪ ਅੱਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਰੋਜ਼ਾਨਾ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਨ ਤਾਂ ਜੋ ਸੜਕਾਂ ਦੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ