ਸ਼ਰਾਬ, ਪੈਸੇ ਤੇ ਨਸ਼ਿਆਂ ਦੀ ਦੁਰਵਰਤੋਂ ਰੋਕਣ ਲਈ ਪੁਲੀਸ, ਐਕਸਾਈਜ਼ ਤੇ ਇਨਕਮ ਟੈਕਸ ਅਫ਼ਸਰਾਂ ਨੂੰ ਆਦੇਸ਼ ਜਾਰੀ

ਵੱਡੀ ਰਕਮ ਦੀ ਬੈਂਕਾਂ ’ਚੋਂ ਨਿਕਾਸੀ ਅਤੇ ਗੈਰਕਾਨੂੰਨੀ ਢੰਗ ਨਾਲ ਪੈਸੇ ਦੀ ਹੋ ਰਹੀ ਅਦਲਾ ਬਦਲੀ ਉੱਤੇ ਨਜ਼ਰ ਰੱਖਣ ਦੀ ਹਦਾਇਤ

ਗੁਆਂਢੀ ਸੂਬਿਆਂ ’ਚੋਂ ਮੁਹਾਲੀ ਵੱਚ ਹੋਣ ਵਾਲੀ ਸੰਭਾਵੀ ਸ਼ਰਾਬ ਸਮਗਲਿੰਗ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਅਗਾਮੀ ਵਿਧਾਨ ਸਭਾ ਚੋਣ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਵਰਤੇ ਜਾਂਦੇ ਹਰ ਤਰ੍ਹਾਂ ਦੇ ਹੱਥਕੰਢਿਆਂ ’ਤੇ ਹੁਣ ਜ਼ਿਲ੍ਹਾ ਚੋਣ ਅਫ਼ਸਰ ਦਫ਼ਤਰ ਦੀ ਤਿੱਖੀ ਨਜ਼ਰ ਰਹੇਗੀ। ਹੁਣੇ ਤੋਂ ਹੀ ਇਨ੍ਹਾਂ ਸਮਾਜਿਕ ਕੁਰੀਤੀਆਂ ਨੂੰ ਨੱਥ ਪਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਪੁਲੀਸ, ਐਕਸ਼ਾਈਜ਼ ਅਤੇ ਇਨਕਮ ਟੈਕਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਚੋਣਾਂ ਦੌਰਾਨ ਪੈਸੇ ਅਤੇ ਨਸ਼ਿਆਂ ਦੀ ਦੁਰਵਰਤੋਂ ਲਈ ਐਕਸ਼ਨ ਪਲਾਨ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਐਕਸਾਈਜ਼ ਅਤੇ ਪੁਲੀਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਹਾਲੀ ਜ਼ਿਲ੍ਹੇ ਵਿੱਚ ਡਿਸਟਿਲਰੀਆਂ (ਸ਼ਰਾਬ ਦੀਆਂ ਭੱਠੀਆਂ), ਬੌਟਲਿੰਗ ਪਲਾਂਟ ਦੇ ਨਾਲ-ਨਾਲ ਸ਼ਰਾਬ ਦੀਆਂ ਬਾਕੀ ਰਿਟੇਲ ਦੁਕਾਨਾਂ ’ਤੇ ਚੌਕਸੀ ਰੱਖੀ ਜਾਵੇ ਤਾਂ ਜੋ ਨਜ਼ਾਇਜ਼ ਸ਼ਰਾਬ ਦੀ ਆਮਦ ਅਤੇ ਸ਼ਰਾਬ ਦੀ ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਹੁੰਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਡਿਸਟਿਲਰੀਆਂ ਬੌਟਲਿੰਗ ਪਲਾਂਟ ਉੱਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਯਕੀਨੀ ਬਣਾਏ ਜਾਣ ਤਾਂ ਜੋ ਗੈਰਕਾਨੂੰਨੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਇਸ ਸਬੰਧੀ ਐਕਸਾਈਜ਼ ਅਧਿਕਾਰੀਆਂ ਨੂੰ ਰੋਜ਼ਾਨਾ ਰਿਪੋਰਟ ਡੀਸੀ ਦਫ਼ਤਰ ਨੂੰ ਭੇਜਣ ਦੀ ਹਦਾਇਤ ਵੀ ਕੀਤੀ।
ਸ੍ਰੀਮਤੀ ਈਸ਼ਾ ਕਾਲੀਆ ਨੇ ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਨਾਲ ਲੱਗਦੀਆਂ ਹੱਦਾਂ ’ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਇਨ੍ਹਾਂ ਖੇਤਰਾਂ ਤੋਂ ਜ਼ਿਲ੍ਹਾ ਮੁਹਾਲੀ ਵੱਚ ਹੋਣ ਵਾਲੀ ਸੰਭਾਵੀ ਸ਼ਰਾਬ ਸਮਗਲਿੰਗ ਨੂੰ ਸਖ਼ਤੀ ਨਾਲ ਰੋਕਣ ਲਈ ਵੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਅਜਿਹੇ ਸ਼ੱਕੀ ਅਨਸਰਾਂ ਅਤੇ ਬਦਨਾਮ ਖੇਤਰਾਂ ਦੀ ਸ਼ਨਾਖ਼ਤ ਕਰਨ ਨੂੰ ਕਿਹਾ ਜਿੱਥੇ ਬੀਤੇ ਸਮੇਂ ਵਿੱਚ ਨਾਜਾਇਜ਼ ਸ਼ਰਾਬ ਦੀ ਭੱਠੀਆਂ ਅਤੇ ਲਾਹਣ ਕੱਢਣ ਦੇ ਕੇਸ ਰਿਪੋਰਟ ਹੋਏ ਹਨ ਤਾਂ ਜੋ ਇਨ੍ਹਾਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਹੁਣ ਤੋਂ ਹੀ ਸਖ਼ਤੀ ਕੀਤੀ ਜਾ ਸਕੇ। ਇਸ ਦੇ ਨਾਲ ਹੀ ਇਨਕਮ ਟੈਕਸ ਦੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਵੱਡੀ ਰਕਮ ਦੀ ਬੈਂਕਾਂ ’ਚੋਂ ਨਿਕਾਸੀ ਅਤੇ ਗੈਰਕਾਨੂੰਨੀ ਢੰਗ ਨਾਲ ਪੈਸੇ ਦੀ ਹੋ ਰਹੀ ਅਦਲਾ ਬਦਲੀ ਉੱਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…