
ਅਸਲਾ ਤੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮੁਹਾਲੀ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਸਬੰਧੀ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਹੱਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਸਤਰ, ਅਸਲਾ ਵਿਸਫੋਟਕ, ਜਲਨਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਟਾਕੂਏ, ਬਰਸ਼ੇ, ਤ੍ਰਿਸ਼ੂਲ ਆਦਿ ਚੁੱਕਣ ਕੇ ਚੱਲਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਹਿੱਤ ਇਕ ਤਰਫਾ ਜਾਰੀ ਕੀਤੇ ਇਹ ਹੁਕਮ 29 ਜਨਵਰੀ ਤੋਂ ਲੈ ਕੇ 21 ਫਰਵਰੀ ਤੱਕ ਸਮੁੱਚੇ ਜ਼ਿਲ੍ਹੇ ਅੰਦਰ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਦਾ ਕੰਮ 20 ਫਰਵਰੀ ਤੱਕ ਮੁਕੰਮਲ ਹੋ ਜਾਵੇਗਾ।