Share on Facebook Share on Twitter Share on Google+ Share on Pinterest Share on Linkedin ਜ਼ਿਲ੍ਹੇ ਦੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ: ਸਪਰਾ ਜੈਵਿਕ ਖੇਤੀ ਕਿਸਾਨਾਂ ਲਈ ਲਾਹੇਵੰਦ ਧੰਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵਿਕਰੀ ਕੇਂਦਰ ਵਿਚ ਜੈਵਿਕ ਵਸਤਾਂ ਖਰੀਦਣ ਲਈ ਵੇਖਣ ਨੂੰ ਮਿਲਿਆ ਭਾਰੀ ਉਤਸਾਹ ਗੁਆਂਢੀ ਰਾਜ ਹਰਿਆਣਾ ਤੋਂ ਪਹਿਲੀ ਵਾਰ ਜੈਵਿਕ ਸੇਬ, ਕਿੰਨੂ, ਪਪੀਤਾ ਵਿਕਣ ਲਈ ਆਇਆ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਖੇਤੀਬਾੜੀ ਵਿਭਾਗ ਵੱਲੋਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਕਿਸਾਨ ਜੈਵਿਕ ਖੇਤੀ ਨੂੰ ਅਪਣਾ ਕੇ ਆਪਣੀ ਆਰਥਿਕਤਾ ਮਜਬੂਤ ਕਰ ਸਕਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿਚ ਜੈਵਿਕ ਖੇਤੀ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਉਪਰਾਲੇ ਕਰ ਰਹੀ ਹੈ ਤਾਂ ਜੋ ਫਸਲੀ ਵਿਭੰਨਤਾ ਰਾਂਹੀ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਕਣਕ, ਝੋਨੇ ਦੇ ਚੱਕਰ ਵਿਚੋਂ ਕੱਢ ਕੇ ਲਾਹੇਵੰਦ ਫਸਲਾਂ ਫਲ, ਫੁੱਲ ਅਤੇ ਸਬਜ਼ੀਆਂ, ਦਾਲਾਂ ਦੀ ਕਾਸਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ ਅਤੇ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਣ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਗਰਾਊਂਡ ਫਲੋਰ ਦੇ ਕਮਰਾ ਨੰਬਰ 123 ਵਿਖੇ ਹਰ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਤੋਂ ਸ਼ਾਮ 6 ਵਜੇ ਤੱਕ ਜੈਵਿਕ ਉਤਪਾਦਾਂ ਦੀ ਵਿਕਰੀ ਲਈ ਖੋਲੇ ਕੇਂਦਰ ਵਿੱਚ ਕਿਸਾਨ ਜੈਵਿਕ ਵਸਤਾ ਲੈ ਕੇ ਆਉਂਦੇ ਹਨ ਅਤੇ ਜ਼ਿਲ੍ਹੇ ਦੇ ਜਿਹੜੇ ਕਿਸਾਨ ਜੋ ਕਿ ਜੈਵਿਕ ਖੇਤੀ ਕਰਦੇ ਹਨ, ਉਨ੍ਹਾਂ ਕਿਸਾਨਾਂ ਨੂੰ ਆਪਣੇ ਜੈਵਿਕ ਉਤਪਾਦਾਂ ਦੀ ਵਿਕਰੀ ਲਈ ਇਹ ਕੇਂਦਰ ਵਰਦਾਨ ਸਾਬਤ ਹੋਣ ਲੱਗ ਪਿਆ ਹੈ ਜਿਸ ਨਾਲ ਕਿਸਾਨਾਂ ਨੂੰ ਮੰਡੀਕਰਨ ਦੀ ਸਹੂਲਤ ਮਿਲੀ ਹੈ। ਇਸ ਵਿਕਰੀ ਕੇਂਦਰ ਵਿਚ ਜੈਵਿਕ ਸਬਜੀਆਂ,ਸਲਗਮ, ਮੂਲੀਆਂ, ਹਲਦੀ, ਸ਼ਹਿਦ, ਦਲੀਆ, ਕਣਕ, ਮੱਕੀ ਦੀਆਂ ਸੇਮੀਆਂ, ਆਟਾ, ਸੱਕਰ ਦੀ ਬਰਫੀ, ਹਲਦੀ, ਸੋਇਆਬੀਨ, ਚਾਵਲ, ਗੁੜ, ਸੱਕਰ, ਆਦਿ ਦੇ ਨਾਲ ਨਾਲ ਚੈਰੀ, ਸ਼ੁੱਧ ਦੁੱਧ ਦੀਆਂ ਤਿਆਰ ਕੀਤੀਆਂ ਵਸਤਾਂ ਵੀ ਵਿਕਰੀ ਲਈ ਆਉਣ ਲੱਗ ਪਈਆਂ ਹਨ। ਅੱਜ ਵਿਕਰੀ ਕੇਂਦਰ ਵਿੱਚ ਪਹਿਲੀ ਵਾਰ ਜੈਵਿਕ ਸੇਬ, ਕਿੰਨੂ ਅਤੇ ਪਪੀਤਾ ਵੀ ਵਿਕਣ ਲਈ ਆਇਆ ਅਤੇ ਜੈਵਿਕ ਵਸਤਾਂ ਦੀ ਖਰੀਦੋ ਫਰੋਖਤ ਪੂਰੇ ਉਤਸ਼ਾਹ ਨਾਲ ਕੀਤੀ ਗਈ। ਵਿਕਰੀ ਕੇਂਦਰ ਵਿੱਚ ਪਿੰਡ ਰਾਮਪੁਰ ਸੈਣੀਆਂ ਦੇ ਕਿਸਾਨ ਸੰਦੀਪ ਸਿੰਘ ਜਿਹੜੇ ਕਿ ਜੈਵਿਕ ਖੇਤੀ ਕਰਦੇ ਹਨ, ਨੇ ਦੱਸਿਆ ਇਸ ਤੋਂ ਪਹਿਲਾਂ ਉਹ ਰਿਵਾਇਤੀ ਫਸਲਾਂ ਦੀ ਕਾਸਤ ਕਰਦੇ ਸਨ, ਪ੍ਰੰਤੂ ਫਸਲੀ ਵਿਭੰਨਤਾਂ ਤਹਿਤ ਉਨ੍ਹਾਂ ਨੇ ਜੈਵਿਕ ਖੇਤੀ ਨੂੰ ਪਹਿਲ ਦਿੱਤੀ ਅਤੇ ਉਨ੍ਹਾਂ ਵੱਲੋਂ ਜੈਵਿਕ ਸਬਜੀਆਂ, ਪਿਆਜ, ਦੀ ਕਾਸਤ ਕੀਤੀ ਜਾਂਦੀ ਹੈ। ਜਿਸ ਨਾਲ ਉਨ੍ਹਾਂ ਦਾ ਖਰਚ ਘਟਿਆ ਹੈ ਅਤੇ ਆਮਦਨ ਵਿੱਚ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਹੋਰਨਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤੀਬਾੜੀ ਨੂੰ ਮੁਨਾਫੇਮੰਦ ਬਣਾਉਣ ਲਈ ਜੈਵਿਕ ਖੇਤੀ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ। ਇਸੇ ਤਰ੍ਹਾਂ ਪਿੰਡ ਝੰਜੇੜੀ ਦੇ ਨੌਜਵਾਨ ਕਿਸਾਨ ਗੁਰਪ੍ਰਕਾਸ ਸਿੰਘ ਜਿਹੜੇ ਕਿ ਜੈਵਿਕ ਸਬਜੀਆਂ ਦੀ ਕਾਸਤ ਕਰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਕਰੀ ਕੇਂਦਰ ਵਿੱਚ ਉਨ੍ਹਾਂ ਨੂੰ ਆਪਣੇ ਜੈਵਿਕ ਉਤਪਾਦਾਂ ਨੂੰ ਵੇਚਣ ਲਈ ਆਸਾਨੀ ਹੋਈ ਹੈ ਜਿਸ ਨਾਲ ਉੁਨ੍ਹਾਂ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਵਿਕਰੀ ਕੇਂਦਰ ਵਿੱਚ ਆ ਕੇ ਕਿਸਾਨਾਂ ਵੱਲੋਂ ਪੈਦਾ ਕੀਤੀਆਂ ਜੈਵਿਕ ਫਸਲਾਂ ਸਬਜੀਆਂ ਆਦਿ ਨੂੰ ਦੇਖਣਾ ਚਾਹੀਦਾ ਹੈ ਤਾਂ ਜੋ ਉਹ ਵੀ ਜੈਵਿਕ ਉਤਪਾਦਾਂ ਰਾਂਹੀ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ। ਅੱਜ ਵਿਕਰੀ ਕੇਂਦਰ ਵਿੱਚ ਪਹਿਲੀ ਵਾਰ ਜੈਵਿਕ ਸੇਬ, ਕਿੰਨੂ, ਪਪੀਤਾ ਵੇਚਣ ਲਈ ਪੰਚਕੂਲਾ ਦਾ ਕਿਸਾਨ ਸੁਸਾਂਤ ਰਾਣਾ ਵੀ ਪੁੱਜਿਆ ਹੋਇਆ ਸੀ। ਇਸ ਤੋਂ ਇਲਾਵਾ ਮਾਨਸਾ ਜਿਲ੍ਹੇ ਦੇ ਪਿੰਡ ਬਰੇਲੀ ਖੁਰਦ ਤੋਂ ਕਿਸਾਨ ਰਣਵੀਰ ਸਿੰਘ ਜੈਵਿਕ ਪੰਜੀਰੀ ਅਤੇ ਚਵਨਪਰਾਸ ਵੇਚਣ ਲਈ ਲੈ ਕੇ ਆਇਆ। ਜਿਸ ਦੀ ਖੂਬ ਵਿਕਰੀ ਹੋਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ