nabaz-e-punjab.com

ਸੰਸਥਾ ਹੈਲਪਿੰਗ ਹੈਪਲੈਸ ਵੱਲੋਂ ਪੰਜਾਬ ਵਿੱਚ ਨਸ਼ਿਆਂ ਪ੍ਰਤੀ ਜਾਗਰੂਕ ਮੁਹਿੰਮ ਦਾ ਆਗਾਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਸੰਸਥਾ ਹੈਲਪਿੰਗ ਹੈਪਲੈਸ ਵੱਲੋਂ ਪੰਜਾਬ ਵਿੱਚ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਦਿਆਂ ਮਨੌਲੀ ਦੇ ਸਰਕਾਰੀ ਸਕੂਲ ਵਿੱਚ ਇਕ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਪ ਦੌਰਾਨ ਸਾਬਕਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਤੇ ਸੰਸਥਾ ਹੈਲਪਿੰਗ ਹੈਪਲੈਸ ਦੀ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਸਕੂਲ ਦੇ ਬੱਚਿਆਂ ਨੂੰ ਕੈਂਪ ਦੌਰਾਨ ਨਸ਼ਿਆਂ ਤੋੱ ਦੂਰ ਰਹਿਣ ਲਈ ਪ੍ਰੇਰਿਆ ਤੇ ਉਹਨਾਂ ਨੂੰ ਦੱਸਿਆ ਕਿ ਨਸ਼ੇ ਕਰਨ ਨਾਲ ਵਿਅਕਤੀ ਦੀ ਜਿੰਦਗੀ ਤਬਾਅ ਹੋ ਜਾਦੀ ਹੈ। ਉਹਨਾਂ ਬੱਚਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਨਸ਼ਾ ਕਰਨ ਲਈ ਜ਼ੋਰ ਪਾਉਦਾ ਹੈ ਤਾਂ ਤੁਸੀਂ ਸਕੂਲ ਵਿੱਚ ਆਪਣੇ ਅਧਿਆਪਕਾਂ ਨੂੰ ਦੱਸ ਸਕਦੇ ਹੋ।
ਇਸ ਕੈਂਪ ਦੌਰਾਨ ਸੰਸਥਾ ਹੈਲਪਿੰਗ ਹੈਪਲੈਸ ਦੀ ਮੈਂਬਰ ਰਾਧਿਕਾ ਜਾਹਗੀਦ ਨੇ ਵੀ ਬੱਚਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਤੇ ਉਹਨਾਂ ਦੱਸਿਆ ਕਿ ਸਮਾਜ ’ਚੋਂ ਨਸ਼ਾ ਖਤਮ ਕਰਨ ਲਈ ਸਾਨੂੰ ਵੱਡਾ ਉਪਰਾਲਾ ਕਰਨਾ ਪਵੇਗਾ ਸਾਨੂੰ ਆਪਣੇ ਘਰ ਤੋਂ ਹੀ ਇਸ ਮੁਹਿੰਮ ਦੀ ਸ਼ੁਰੂਆਤ ਕਰਨੀ ਪਵੇਗੀ। ਇਸ ਮੌਕੇ ਸੰਸਥਾ ਹੈਲਪਿੰਗ ਹੈਪਲੈਸ ਦੀ ਟੀਮ ਵੱਲੋਂ ਸਕੂਲ ਦੇ ਬੱਚਿਆਂ ਨੂੰ ਕਾਪੀਆਂ ਤੇ ਪੈਨ ਦਿੱਤੇ ਗਏ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਨਵਜੋਤ ਜਾਹਗੀਦ, ਸਕੱਤਰ ਕੁਲਦੀਪ ਸਿੰਘ ਬੈਰੋਪੁਰ, ਪ੍ਰਿੰਸੀਪਲ ਨਵਕਿਰਨ ਕੌਰ, ਅਧਿਆਪਕਾ ਹਰਮਿੰਦਰ ਕੌਰ, ਜੈਸਮੀਨ ਅਤੇ ਸੰਸਥਾ ਦੇ ਮੈਂਬਰ ਤਨਬੀਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…