
ਇੰਟਰ ਸਕੂਲ ਵਾਲੀਬਾਲ ਰਨਿੰਗ ਚੈਂਪੀਅਨਸ਼ਿਪ 2024-25 ਦਾ ਆਯੋਜਨ
ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਇੰਟਰ ਸਕੂਲ ਵਾਲੀਬਾਲ ਰਨਿੰਗ ਚੈਂਪੀਅਨਸ਼ਿਪ 2024-25 ਕਰਵਾਈ ਗਈ। ਅੰਡਰ-17 ਅਤੇ ਅੰਡਰ-19 ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿੱਚ 10-10 (ਕੁੱਲ 20) ਟੀਮਾਂ ਨੇ ਭਾਗ ਲਿਆ। ਚੈਂਪੀਅਨਸ਼ਿਪ ਦੀ ਸ਼ੁਰੂਆਤ ਗਿਆਨ ਜਯੋਤੀ ਗਲੋਬਲ ਸਕੂਲ ਦੇ ਪ੍ਰਿੰਸੀਪਲ ਗਿਆਨ ਜੋਤ ਨੇ ਕਰਵਾਈ। ਅੰਡਰ-19 ਵਰਗ ਵਿੱਚ ਸੇਂਟ ਸੋਲਜਰ ਕਾਨਵੈਂਟ ਇੰਟਰਨੈਸ਼ਨਲ ਸਕੂਲ ਫੇਜ਼-7, ਮੁਹਾਲੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦੀ ਟੀਮ ਦੂਜੇ ਨੰਬਰ ’ਤੇ ਰਹੀ।
ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦੀ ਟੀਮ ਦੂਜੇ ਸਥਾਨ ’ਤੇ ਰਹੀ। ਗਿਆਨ ਜਯੋਤੀ ਸਕੂਲ ਦੀ ਸੰਸਥਾਪਕ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਬੇਦੀ ਨੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ।