Share on Facebook Share on Twitter Share on Google+ Share on Pinterest Share on Linkedin ਬੇਟੀ ਬਚਾਓ ਬੇਟੀ ਪੜ੍ਹਾਓ: ਫੋਟੋ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਪੰਜਾਬ ਆਰਟ ਕੌਂਸਲ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ ਐਸੋਸੀਏਸ਼ਨ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਜੂਨ: ਪੰਜਾਬ ਕਲਾ ਭਵਨ ਸੈਕਟਰ-16 ਚੰਡੀਗੜ੍ਹ ਵਿੱਚ ਫੋਟੋ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ, ਸਵੱਛ ਭਾਰਤ ਅਤੇ ਖੇਲੋ ਇੰਡੀਆ ਦੇ ਵਿਸ਼ਾ ’ਤੇ ਆਧਾਰਤ ਲਗਾਈ ਜਾ ਰਹੀ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ ਦੌਰਾਨ ਅੱਜ ਦੂਜੇ ਦਿਨ ਵੀ ਵੱਡੀ ਗਿਣਤੀ ਵਿੱਚ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਵਿਸ਼ੇਸ਼ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚ ਕੇ ਪੰਜਾਬ ਆਰਟ ਕੌਂਸਲ ਦੇ ਚੇਅਰਮੈਨ ਡਾਕਟਰ ਸੁਰਜੀਤ ਪਾਤਰ, ਮੁੱਖ ਸਕੱਤਰ ਲਖਵਿੰਦਰ ਸਿੰਘ ਜੋਹਲ ਨੇ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਪ੍ਰਰਦਸ਼ਨੀ ਵੇਖਣ ਲਈ ਆਜ ਸਮਾਜ ਅਖਬਾਰ ਦੇ ਚੀਫ ਐਡੀਟਰ ਅਜੇ ਸ਼ੁਕਲਾ, ਪੰਜਾਬ ਪ੍ਰਦੇਸ਼ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਭਾਜਪਾ ਦੇ ਮੁਹਾਲੀ ਤੋਂ ਯੁਵਾ ਕੌਂਸਲਰ ਸੈਹਬੀ ਆਨੰਦ, ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਦੀਪ ਛਾਬੜਾ ਅਤੇ ਪ੍ਰਸਿੱਧ ਲੇਖਕ ਧਰਮਿੰਦਰ ਸਿੰਘ ਸੇਖੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਸ਼ੇਸ਼ ਮਹਿਮਾਨ, ਉੱਘੀਆਂ ਸ਼ਖ਼ਸੀਅਤਾਂ ਅਤੇ ਟਰਾਈਸਿਟੀ ਲੋਕ ਪ੍ਰਦਰਸ਼ਨੀ ਦੇਖਣ ਵਿੱਚ ਪਹੁੰਚੇ। ਇਹ ਫੋਟੋ ਪ੍ਰਦਰਸ਼ਨੀ ਸੋਮਵਾਰ ਨੂੰ ਅਖੀਰਲੇ ਦਿਨ ਦੇਰ ਸ਼ਾਮ 7 ਵਜੇ ਤੱਕ ਜਾਰੀ ਰਹੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਫੋਟੋ ਜਰਨਲਿਸਟ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ