ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਥੇਬੰਦਕ ਢਾਂਚੇ ਦਾ ਐਲਾਨ ਛੇਤੀ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 1 ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਕਰੇਗਾ ਅਰਦਾਸ ਸਮਾਗਮ: ਬ੍ਰਹਮਪੁਰਾ

ਅੰਨੇ੍ਹਵਾਹ ਕੀਤੀਆਂ ਜਾ ਰਹੀਆ ਨਿਯੁਕਤੀਆਂ ਬਾਦਲ ਦਲ ਦੀ ਘਬਰਾਹਟ ਦਾ ਨਤੀਜਾ: ਪੀਰਮੁਹੰਮਦ, ਦਵਿੰਦਰ ਸੋਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮਜ਼ਬੂਤੀ ਲਈ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਜਲਦੀ ਹੀ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਦੋਵੇਂ ਆਗੂ ਸਹਿਮਤੀ ਬਣਾ ਚੁੱਕੇ ਹਨ। ਜਿਸ ਦੀ ਘੋਸ਼ਣਾ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਕਰ ਦਿੱਤੀ ਜਾਵੇਗੀ।
ਅੱਜ ਇੱਥੇ ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਡੈਮੋਕ੍ਰੇਟਿਕ ਨੂੰ ਭੰਗ ਕਰਕੇ ਨਵਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਹੋਂਦ ਵਿੱਚ ਲਿਆਂਦਾ ਗਿਆ ਹੈ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਸਮੂਹ ਹਮਖ਼ਿਆਲੀ ਰਾਜਸੀ ਪਾਰਟੀਆਂ ਅਤੇ ਪੰਜਾਬ ਤੇ ਪੰਥ ਹਿਤੈਸ਼ੀ ਲੋਕਾਂ ਨੂੰ ਚੌਥਾ ਫਰੰਟ ਬਣਾਉਣ ਲਈ ਇੱਕ ਝੰਡੇ ਥੱਲੇ ਇਕੱਠੇ ਹੋਣ ਦੀ ਪੇਸ਼ਕਸ਼ ਕੀਤੀ ਤਾਂ ਜੋ ਰਵਾਇਤੀ ਪਾਰਟੀਆਂ ਨੂੰ ਸਤਾ ਤੋਂ ਲਾਂਭੇ ਕੀਤਾ ਜਾ ਸਕੇ।
ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ 1 ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਜ਼ਿਲ੍ਹਾ ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਹੈ। (ਜਿੱਥੇ 1 ਜੂਨ 2014 ਨੂੰ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕੀਤਾ ਗਿਆ ਸੀ।) ਇਸ ਅਰਦਾਸ ਸਮਾਗਮ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂ ਅਰਦਾਸ ਵਿੱਚ ਸ਼ਾਮਲ ਹੋਣਗੇ।
ਸ੍ਰੀ ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ’ਤੇ ਨੀਵੇਂ ਪੱਧਰ ਦੀ ਰਾਜਨੀਤੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬਾਦਲ) ਨੇ ਜਥੇਬੰਦਕ ਨਿਯੁਕਤੀਆਂ ਨੂੰ ਮਖ਼ੌਲ ਬਣਾ ਕੇ ਰੱਖ ਦਿੱਤਾ ਹੈ ਪੀਏਸੀ ਵਿੱਚ 77 ਮੈਂਬਰਾਂ ਦੀ ਨਿਯੁਕਤੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਇਹ ਰਾਜਸੀ ਮਾਮਲਿਆਂ ਬਾਰੇ ਕਮੇਟੀ ਨਹੀਂ ਬਲਕਿ ਖਾਨਾਪੂਰਤੀ ਹੈ ਇਨ੍ਹਾਂ ਮੈਂਬਰਾਂ ਦੀ ਰਾਏ ਕਦੇ ਵੀ ਨਹੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਦੋਵੇਂ ਰਵਾਇਤੀ ਰਾਜਸੀ ਪਰਿਵਾਰ ਲੋਕਾਂ ਨਾਲ ਵਿਸ਼ਵਾਸ-ਘਾਤ ਕਰ ਰਹੇ ਹਨ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੇ ਹਨ। ਉਨ੍ਹਾਂ ਨੇ ਬਠਿੰਡਾ ਦੇ ਬੀੜ ਤਲਾਬ ਗੁਰੂ ਘਰ ਵਿੱਚ ਡੇਰਾ ਸਿਰਸਾ ਦੇ ਪਖੰਡੀ ਸਾਧ ਰਾਮ ਰਹੀਮ ਦੀ ਜੇਲ੍ਹ ’ਚੋਂ (ਪਰੋਲ) ਰਿਹਾਈ ’ਤੇ ਗਲਤ ਢੰਗ ਨਾਲ ਪਾਠੀ ਵੱਲੋਂ ਅਰਦਾਸ ਕਰਨ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …