ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਰਸਤੇ ਵਿੱਚ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ, ਕੁਲਚੇ ਛੋਲਿਆ ਦਾ ਲੰਗਰ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਗੋਬਿੰਦਸਰ ਸਾਹਿਰ ਪਿੰਡ ਮੁਹਾਲੀ ਤੋਂ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਗੁਰਦੁਆਰਾ ਫੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ, ਗੁਰਦੁਆਰਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਸਿੱਖ ਹੈਰੀਟੇਜ ਸੁਸਾਇਟੀ ਦੇ ਪ੍ਰਧਾਨ ਅਮਨਦੀਪ ਸਿੰਘ ਅਬਿਆਨਾ, ਗੁਰਦੁਆਰਾ ਸਾਚਾ ਧੰਨ ਤੋਂ ਭਜਨ ਸਿੰਘ ਮੌਜੂਦ ਰਹੇ।
ਇਹ ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਦੇ ਨਾਲ ਲਗਦੀ ਮਾਰਕੀਟ ’ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1, ਪੁਰਾਣਾ ਡੀਸੀ ਦਫ਼ਤਰ, ਫਰੈਂਕੋ ਹੋਟਲ, ਡਿਪਲਾਸਟ ਚੌਂਕ, ਮਦਨਪੁਰਾ ਚੌਂਕ, ਫੇਜ਼-3\ਫੇਜ਼-5 ਦੇ ਟਰੈਫ਼ਿਕ ਲਾਈਟ ਪੁਆਇੰਟ, ਗੁਰਦੁਆਰਾ ਸਾਚਾ ਧੰਨ ਸਾਹਿਬ, ਲਾਲ ਬੱਤੀ ਚੌਕ ਫੇਜ਼-7, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਹਰਪਾਲ ਸਿੰਘ ਸੋਢੀ, ਬਲਬੀਰ ਸਿੰਘ ਖਾਲਸਾ ਅਤੇ ਗਿਆਨੀ ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਨਗਰ ਕੀਰਤਨ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰਸਤੇ ਵਿੱਚ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੇ ਸਵਾਗਤ ਲਈ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਰੋਜ਼ ਗਾਰਡਨ ਨੇੜੇ ਲੰਗਰ ਲਾਇਆ ਗਿਆ। ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਡਾ. ਐਸਐਸ ਭਮਰਾ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਨਰਿੰਦਰ ਸਿੰਘ ਸੰਧੂ, ਗੁਰਚਰਨ ਸਿੰਘ ਨੰਨੜਾ, ਬਲਵਿੰਦਰ ਸਿੰਘ ਹੂੰਜਣ, ਹਰਚਰਨ ਸਿੰਘ ਗਿੱਲ, ਪਵਿੱਤਰ ਸਿੰਘ ਵਿਰਦੀ, ਕੰਵਰਦੀਪ ਸਿੰਘ ਮਣਕੂ, ਦਵਿੰਦਰ ਸਿੰਘ ਵਿਰਕ ਅਤੇ ਸਭਾ ਦੇ ਹੋਰਨਾਂ ਮੈਂਬਰਾਂ ਨੇ ਸੇਵਾ ਕੀਤੀ।

ਇੰਜ ਹੀ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਹੇਠ ਲਾਲ ਬੱਤੀ ਚੌਕ ਫੇਜ਼-7 ਨੇੜੇ ਸੰਗਤ ਲਈ ਕੁਲਚੇ ਛੋਲਿਆਂ ਦਾ ਲੰਗਰ ਲਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਪਾਰਸ ਮਹਾਜਨ, ਮੁੱਖ ਸਰਪ੍ਰਸਤ ਹਰਜਿੰਦਰ ਸਿੰਘ ਧਵਨ, ਮੀਤ ਪ੍ਰਧਾਨ ਨਸੀਬ ਸਿੰਘ ਸੰਧੂ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਵਿੱਤ ਸਕੱਤਰ ਹਰਪ੍ਰੀਤ ਸਿੰਘ ਲਹਿਲ, ਪ੍ਰੈਸ ਸਕੱਤਰ ਬਲਜੀਤ ਸਿੰਘ, ਸਾਬਕਾ ਪ੍ਰਧਾਨ ਬੀਐਸ ਝੱਜ ਤੇ ਐਸਐਸ ਵਾਲੀਆ ਅਤੇ ਪਰਮਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਭਦੀਪ ਸਿੰਘ ਗਿੱਲ, ਹਰਪ੍ਰੀਤ ਸਿਘ ਗਿੱਲ, ਬਲਵਿੰਦਰ ਸਿੰਘ, ਚਰਨਜੀਤ ਹਨੀ, ਵਿਕਰਮ ਸਿੰਘ, ਚਰਨਜੀਤ ਚਾਵਲਾ, ਅੰਮ੍ਰਿਤਪਾਲ ਸਿੰਘ, ਸ਼ਿਖਾ ਭਾਰਤੀ, ਗੁਰਮੁੱਖ ਸਿੰਘ, ਹਰਿੰਦਰ ਰੌਬਿਨ ਅਤੇ ਹੋਰਨਾਂ ਮੈਂਬਰਾਂ ਨੇ ਸੇਵਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…