nabaz-e-punjab.com

ਗੁਰਬਾਣੀ ਇਸੁ ਜਗ ਮਹਿ ਚਾਨਣੁ’ ਸੰਸਥਾ ਵੱਲੋਂ ਗੁਰਮਤਿ ਸਮਾਗਮ ਤੇ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
‘ਗੁਰਬਾਣੀ ਇਸੁ ਜਗ ਮਹਿ ਚਾਨਣੁ’ ਪ੍ਰਚਾਰ ਤੇ ਪ੍ਰਸਾਰ ਵੱਲੋਂ ਸੰਸਥਾ ਦੇ ਬਾਨੀ ਭਾਈ ਸਰਦਾਰਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਐਨਜੀਓ ਸੰਸਥਾ ਇਨਸਾਨੀਅਤ ਕੁਰਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਅਤੇ ਅਸ਼ਵਿੰਦਰ ਸਿੰਘ ਮੁਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ, ਫਿਜੀਓਥਰੈਪੀ ਅਤੇ ਦੰਦਾਂ ਦੀ ਜਾਂਚ ਦਾ ਮੁਫ਼ਤ ਚੈੱਕਅਪ ਕੈਂਪ ਵੀ ਲਗਾਇਆ ਗਿਆ। ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ ਨੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਜਿਹੇ ਕੈਂਪ ਲਗਾਉਣ ਦੀ ਅਪੀਲ ਕੀਤੀ।
ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਭਾਈ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ 35 ਸਾਲਾਂ ਤੋਂ ਪੱਤ੍ਰਿਕਾ ‘ਗੁਰਬਾਣੀ ਚਾਨਣੁ’ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਚਲਾਈ ਜਾ ਰਹੀ ਹੈ। ਇਹ ਪੱਤ੍ਰਿਕਾ ਪੰਜਾਬ ਸਮੇਤ ਦੇਸ਼ ਅਤੇ ਵਿਦੇਸ਼ ਵਿੱਚ ਪਾਠਕਾਂ ਨੂੰ ਮੁਫ਼ਤ ਭੇਜੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 85 ਵਿਅਕਤੀਆਂ ਨੇ ਖੂਨਦਾਨ ਕੀਤਾ ਅਤੇ ਜਗਤਾਰ ਸਿੰਘ ਬੈਨੀਪਾਲ ਨੂੰ ਖੂਨਦਾਨ ਲਹਿਰ ਵਿੱਚ ਯੋਗਦਾਨ ਪਾਉਣ ਅਤੇ 126ਵੀਂ ਵਾਰ ਖੂਨਦਾਨ ਕਰਨ ਦੀ ਬਦਲੇ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ਹੇਮੰਤ ਕੁਮਾਰ ਮੁੱਲਾਂਪੁਰ ਨੇ 135ਵੀਂ ਵਾਰ ਅਤੇ ਪ੍ਰਧਾਨ ਰਾਜਿੰਦਰ ਸਿੰਘ ਨੇ 39ਵੀਂ ਵਾਰ ਖੂਨਦਾਨ ਕੀਤਾ। ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਕੁਲਜੀਤ ਸਿੰਘ ਬੇਦੀ, ਕੈਪਟਨ ਅਮਰੀਕ ਸਿੰਘ ਭੱਟੀ, ਮਾ. ਸੱਜਣ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ, ਸੰਤ ਸਿੰਘ ਅਤੇ ਮੁਲਾਜ਼ਮ ਆਗੂ ਹਰਬੰਸ ਸਿੰਘ ਬਾਗੜੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…