ਬਾਬਾ ਸ੍ਰੀ ਚੰਦ ਜੀ ਦੀ ਯਾਦ ਵਿੱਚ ਸਲਾਨਾ ਧਾਰਮਿਕ ਸਮਾਗਮ ਕਰਵਾਇਆ

ਖੂਨਦਾਨ ਕੈਂਪ ਵਿੱਚ 75 ਵਿਅਕਤੀਆਂ ਨੇ ਕੀਤਾ ਖੂਨ ਦਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 3 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਖਿਜ਼ਰਾਬਾਦ ਬਾਗ ਬਾਬਾ ਨਾਂਗਾ ਜੀ ਸੰਪਰਦਾ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ ਸਲਾਨਾ ਸਮਾਗਮ ਬਾਬਾ ਗਜਿੰਦਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਿਧਾਂਤ ਸਾਂਗਰ ਗ੍ਰੰਥ ਜੀ ਦੇ ਸੰਪਟ ਪਾਠਾਂ ਦੇ ਭੋਗ ਉਪਰੰਤ ਖੁੱਲੇ ਦੀਵਾਨਾਂ ਵਿਚ ਭਾਈ ਸੁਖਦੇਵ ਸਿੰਘ ਪਟਕੜਕਲਾਂ, ਭਾਈ ਮਲਕੀਤ ਸਿੰਘ ਪਪਰਾਲੀ, ਲੋਹੀਆ ਵਾਲੀਆ ਬੀਬੀਆਂ ਦਾ ਢਾਡੀ ਜਥਾ, ਗੁਰਚਰਨ ਸਿੰਘ ਰਸੀਆ, ਗੁਰਪ੍ਰੀਤ ਸਿੰਘ ਘਟੌਰ ਦੇ ਰਾਗੀ, ਢਾਡੀ ਤੇ ਕਵਿਸਰੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਜੋੜਿਆ। ਇਸ ਮੌਕੇ ਜ਼ਿਲ੍ਹਾ ਯੂਥ ਕਲੱਬ ਤਾਲਮੇਲ ਕਮੇਟੀ ਰੂਪਨਗਰ ਵੱਲੋਂ ਕਰਾਕੋਰਡ ਕਨਸਲਟ ਕੰਪਨੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ 75 ਯੂਨਿਟਾਂ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਬਲਵੀਰ ਸਿੰਘ, ਜਸਵਿੰਦਰ ਸਿੰਘ, ਅਜੈਬ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਪ੍ਰਦੀਪ ਕੌਰ, ਸੋਨੂੰ ਕਜੋਲੀ, ਮਨਪ੍ਰੀਤ ਸਿੰਘ, ਜਸਵੀਰ ਸਿੰਘ, ਸਰਬਜੀਤ ਕੌਰ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਤੋਂ ਇਲਾਵਾ ਸਮੂਹ ਸੇਵਾਦਾਰ ਹਾਜਰ ਸਨ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …