Share on Facebook Share on Twitter Share on Google+ Share on Pinterest Share on Linkedin ਸ਼ਾਸਤਰੀ ਮਾਡਲ ਸਕੂਲ ਵਿੱਚ ਖਪਤਕਾਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ: ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ ਨਗਰ ਵੱਲੋਂ ਖਪਤਕਾਰ ਜਾਗਰੂਕਤਾ ਸੈਮੀਨਾਰ ਸ਼ਾਸ਼ਤਰੀ ਮਾਡਲ ਸਕੂਲ ਫੇਜ਼-1 ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ ਮੁੱਖ ਮਹਿਮਾਨ ਸਨ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖਿਆ ਅਧਿਕਾਰੀ ਵੱਲੋਂ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਨੌਜਵਾਨ ਪੀੜ੍ਹੀ ਨੂੰ ਖਪਤਕਾਰ ਐਕਟ ਸਬੰਧੀ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲੋਂ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਐਸ.ਏ.ਐਸ. ਨਗਰ ਦੇ ਸਾਬਕਾ ਜੱਜ ਸ੍ਰੀਮਤੀ ਮਧੂ.ਪੀ. ਸਿੰਘ ਨੇ ਇਸ ਮੌਕੇ ਕਿਹਾ ਕਿ ਸੰਸਾਰ ਵਿੱਚ ਹਰ ਪਾਸੇ ਵਧ ਰਹੇ ਮੰਡੀਕਰਨ ਅਤੇ ਭਰਪੂਰ ਮਾਰਕੀਟ ਮੁਕਾਬਲੇ ਕਾਰਨ ਭਾਰਤ ਸਰਕਾਰ ਵੱਲੋਂ ਬਣਾਏ ਗਏ ਖਪਤਕਾਰ ਸੁਰਿਖਆ ਐਕਟ 1986 ਦੀ ਮਹੱਤਤਾ ਵਧ ਗਈ ਹੈ। ਉਨਾਂ ਵਿਦਿਆਥੀਆਂ ਨੂੰ ਦੱਸਿਆ ਕਿ ਕਿਸ ਤਰਜ਼ ਅਤੇ ਕਿਥੇ ਖਪਤਕਾਰ ਵਲੋੱ ਸ਼ਕਾਇਤ ਕੀਤੀ ਜਾ ਸਕਦੀ ਹੈ ਅਤੇ ਕਿਸ ਤਰ੍ਹਾਂ ਨਿਪਟਾਰਾ ਹੋ ਸਕਦਾ ਹੈ। ਸਮਾਗਮ ਦੀ ਅਗਲੀ ਕੜੀ ਵਿੱਚ ਰੋਜ਼ਾਨਾ ਖਾਣ ਪੀਣ ਦੀਆਂ ਵਸਤੂਆਂ ਵਿੱਚ ਹੋ ਰਹੀ ਮਿਲਾਵਟ ਤੇ ਚਿੰਤਾ ਦਾ ਇਜ਼ਹਾਰ ਕਰਦੇ ਹੋਏ ਸਾਬਕਾ ਸਿਵਲ ਸਰਜ਼ਨ ਡਾ. ਐਸ.ਪੀ ਸੁਰੀਲਾ ਨੇ ਫੂਡ ਸੇਫਟੀ ਐਕਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਵੇਂ ਸਮੇਂ ਸਮੇਂ ਸਿਹਤ ਵਿਭਾਗ ਵਲੋੱ ਖਾਣ ਪੀਣ ਵਾਲੀਆਂ ਵਸਤੂਆਂ ਮਠਿਆਈਆਂ ਆਦਿ ਦੇ ਸੈਂਪਲ ਸਿਹਤ ਵਿਭਾਗ ਵਲੋੱ ਭਰੇ ਜਾਂਦੇ ਹਨ ਪਰ ਖਪਤਕਾਰਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਮਿਲਾਵਟ ਦੀ ਜਾਣਕਰੀ ਮਿਲਣ ਤੇ ਸਿਹਤ ਵਿਭਾਗ ਜਾਂ ਜ਼ਿਲ੍ਹਾ ਖੁਰਾਕ ਅਫਸਰ ਨੂੰ ਸ਼ਿਕਾਇਤ ਕਰਨ। ਇਸ ਮੌਕੇ ਭਾਰਤੀ ਮਾਨਕ ਬਿਉਰੋ ਵੱਲੋਂ ਸੰਦੀਪ ਮੀਨਾ, ਡਿਪਟੀ ਡਾਇਰੈਕਟਰ, ਸੌਰਵ ਸਾਇੰਟੈਸਟ ਅਤੇ ਸ੍ਰੀਮਤੀ ਅੰਜੂ ਵੱਲੋਂ ਵੀ ਸੰਬਧਨ ਕੀਤਾ ਗਿਆ। ਫੈਡਰੇਸ਼ਨ ਦੇ ਪ੍ਰਧਾਨ ਇੰਜ਼. ਪੀ.ਐਸ. ਵਿਰਦੀ ਨੇ ਦੱਸਿਆ ਕਿ ਫੈਡਰੇਸ਼ਨ ਹੁਣ ਤੱਕ 30 ਤੋੱ ਵਧ ਵੱਖ ਵੱਖ ਕਾਲਜ਼ਾਂ, ਸਰਕਾਰੀ ਸਕੂਲਾਂ, ਆਈ.ਟੀ.ਆਈ ਅਤੇ ਹੋਰ ਸੰਸਥਾਵਾਂ ਵਿਚ ਵਿਦਿਆਰਥੀਆਂ ਅਤੇ ਖਪਤਕਾਰਾਂ ਨੂੰ ਜਾਗਰੂਕ ਲਈ ਕੈਂਪ/ਸੈਮੀਨਰ ਆਯੋਜਿਤ ਕਰ ਚੁੱਕੀ ਹੈ। ਇਸ ਸੈਮੀਨਾਰ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਕੂਲ ਦੇ ਡਾਇਰੈਕਟਰ ਸ਼੍ਰੀ ਰਜ਼ਨੀਸ਼ ਸੇਵਕ ਨੇ ਆਏ ਮਹਿਮਾਨਾਂ ਅਤੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਵਾਲੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਟੇਜ ਸਕੱਰ ਦੀ ਭੂਮਿਕਾ ਸੰਸਥਾ ਦੇ ਮੀਤ ਪ੍ਰਧਾਲ ਸ਼੍ਰੀ ਮਨਜੀਤ ਸਿੰਘ ਭੱਲਾ ਨੇ ਨਿਭਾਈ। ਇਸ ਮੌਕੇ ਫੈਡਰੇਸ਼ਨ ਦੇ ਪੈਟਰਨ ਲੈਫ. ਕਰਨਲ ਐਸ.ਐਸ. ਸੋਹੀ, ਅਲਬੇਲ ਸਿੰਘ ਸਿਆਣ, ਜੈ ਸਿੰਘ ਸੈਂਹਬੀ, ਸੁਰਜੀਤ ਸਿੰਘ ਗਰੇਵਾਲ, ਐਮ.ਐਲ. ਪੰਗੋਤਰਾ, ਜਸਮੇਰ ਸਿੰਘ ਬਾਠ, ਕੁਲਦੀਪ ਸਿੰਘ ਭਿੰਡਰ, ਪ੍ਰਵੀਨ ਕੁਮਾਰ ਕਪੂਰ, ਜਗਜੀਤ ਸਿੰਘ ਅਰੋੜਾ, ਸੋਹਨ ਲਾਲ ਸ਼ਰਮਾ, ਦਰਸ਼ਨ ਸਿੰਘ, ਵਿਜੇ ਕੁਮਾਰ ਸ਼ਰਮਾ, ਐਮ.ਐਮ ਚੋਪੜਾ, ਸੁਰਮੁੱਖ ਸਿੰਘ, ਬਲਵਿੰਦਰ ਸਿੰਘ ਮੁਲਤਾਨੀ, ਖੁਸ਼ਵੰਤ ਸਿੰਘ ਰੂਬੀ, ਕੁਲਵੰਤ ਸਿੰਘ, ਗਿਆਨ ਸਿੰਘ ਵੀ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ