ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ, ਮੁਫ਼ਤ ਦਵਾਈਆਂ ਦਿੱਤੀਆਂ

ਨਬਜ਼-ਏ-ਪੰਜਾਬ, ਮੁਹਾਲੀ, 26 ਸਤੰਬਰ:
ਸ੍ਰੀ ਗੁਰੂ ਹਰ ਰਾਇ ਸਾਹਿਬ ਆਈ ਹਸਪਤਾਲ ਵੱਲੋਂ ਮੇਰਾ ਵੈਦ ਗੁਰੂ ਗੋਬਿੰਦਾ ਸੁਸਾਇਟੀ ਦੇ ਸਹਿਯੋਗ ਨਾਲ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸੈਕਟਰ-67 ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ। ਅੱਖਾਂ ਦੇ ਮਸਹੂਰ ਡਾ. ਰਾਜ ਸ਼ਰਮਾ ਅਤੇ ਰੰਜੂ ਵਿਜੈ ਨੇ 40 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਜਾਂਚ ਤੋਂ ਬਾਅਦ ਅੱਖਾਂ ਦੀਆਂ ਕੁੱਝ ਗੰਭੀਰ ਸਮੱਸਿਆਵਾਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਹਸਪਤਾਲ ਸੱਦਿਆ ਗਿਆ। ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਸਰਵਾਰਾ ਨੇ ਮੈਡੀਕਲ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਵਿੱਖ ਵਿੱਚ ਅਜਿਹੇ ਕੈਂਪ ਲਗਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਧਨੋਆ, ਸਕੱਤਰ ਮਹਿਮਾ ਸਿੰਘ ਢੀਂਡਸਾ, ਮਸਤਾਨ ਸਿੰਘ ਪਨੇਸਰ ਅਤੇ ਮੈਨੇਜਰ ਰਾਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …