ਕਿੱਤਾਮੁਖੀ ਸਿਖਲਾਈ ਕੇਂਦਰਾਂ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਫਰੀ ਪੌਲੀ ਕਲੀਨਿਕ ਟਰੱਸਟ ਅਤੇ ਲਾਇਨਜ਼ ਕਲੱਬ ਪੰਚਕੂਲਾ ਸੈਂਟਰਲ ਵੱਲੋਂ ਭਾਈ ਘਨੱਈਆ ਜੀ ਕੇਅਰ ਸਰਵਿਸ ਐਂਡ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਬਹਿਲੋਲਪੁਰ ਅਤੇ ਸੋਹਾਣਾ ਵਿਖੇ ਸਿਲਾਈ, ਚਮੜੀ ਅਤੇ ਵਾਲਾਂ ਦੀ ਦੇਖਭਾਲ ਅਤੇ ਕੰਪਿਊਟਰ ਸਿਖਲਾਈ ਅਤੇ ਕਿੱਤਾਮੁਖੀ ਸਿਖਲਾਈ ਕੇਂਦਰਾਂ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ।
ਟਰੱਸਟ ਦੇ ਚੇਅਰਮੈਨ ਬਲਬੀਰ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ 18 ਤੋਂ 35 ਸਾਲ ਦੀ ਉਮਰ ਵਰਗ ਦੀਆਂ 120 ਤੋਂ ਵੱਧ ਅੌਰਤਾਂ ਦੀ ਜਾਂਚ ਕੀਤੀ ਗਈ ਅਤੇ ਖੂਨ ਦੀ ਜਾਂਚ ਕੀਤੀ ਗਈ ਤਾਂ ਜੋ ਲੋੜ ਪੈਣ ’ਤੇ ਦਵਾਈਆਂ ਤਜਵੀਜ਼ ਕੀਤੀਆਂ ਜਾ ਸਕਣ। ਅੌਰਤਾਂ ਦੇ ਸਾਰੇ ਟੈੱਸਟ ਸਾਹਿਬਜ਼ਾਦਾ ਜੁਝਾਰ ਸਿੰਘ ਚੈਰੀਟੇਬਲ ਪੈਥ ਲੈਬ ਵਿੱਚ ਕੀਤੇ ਗਏ। ਜਾਗ੍ਰਿਤੀ ਬਹੁਗੁਣਾ ਨੇ ਦੱਸਿਆ ਕਿ ਜਾਂਚ ਦੌਰਾਨ 70 ਤੋਂ ਵੱਧ ਅਨੀਮੀਆ ਤੋਂ ਪੀੜਤ ਸਨ।
ਪਿੰਡ ਬਹਿਲੋਲਪੁਰ, ਮਟੌਰ, ਮੌਲੀ ਬੈਦਵਾਨ ਅਤੇ ਸੋਹਾਣਾ ਵਿੱਚ ਕਿੱਤਾਮੁਖੀ ਸਿਖਲਾਈ ਕੇਂਦਰ ਚਲਾਉਣ ਵਾਲੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਕੇਕੇ ਸੈਣੀ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਤਜਵੀਜ਼ ਕੀਤੀਆਂ ਸਾਰੀਆਂ ਸਪਲੀਮੈਂਟ ਅਤੇ ਦਵਾਈਆਂ ਭਾਈ ਘਨੱਈਆ ਜੀ ਕੇਅਰ ਸਰਵਿਸਿਜ਼ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਕਲੱਬ ਦੀ ਪ੍ਰਧਾਨ ਸ੍ਰੀਮਤੀ ਸੁਰਿੰਦਰ ਕੌਰ ਅਤੇ ਰਣਜੀਤ ਕੌਰ ਮਹਿਤਾ ਨੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੰਡੀ ਅਤੇ ਵਿਦਿਆਰਥੀਆਂ ਨੂੰ ਸ਼ਖ਼ਸੀਅਤ ਦੇ ਵਿਕਾਸ ਅਤੇ ਖ਼ੁਸ਼ ਅਤੇ ਤੰਦਰੁਸਤ ਰਹਿਣ ਲਈ ਸੁਝਾਅ ਵੀ ਦਿੱਤੇ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…