ਖ਼ਾਲਸਾ ਕਾਲਜ ਵਿੱਚ ਆਈਟੀ ਫੈਸਟ ਟੈਕਨਾਸ਼ੀਆ-2023 ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਇੱਥੋਂ ਦੇ ਫੇਜ਼-3ਏ ਸਥਿਤ ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਵਿਖੇ ਆਈਟੀ ਫੈਸਟ ਟੈਕਨੀਸ਼ੀਆ-2023 ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਲਗਪਗ 11 ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਟੀਮਾਂ ਸਮੇਤ ਭਾਗ ਲਿਆ।
ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਖ਼ਾਲਸਾ ਕਾਲਜ ਮੁਹਾਲੀ ਦੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦੀ ਪ੍ਰਧਾਨਗੀ ਹੇਠ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਇੱਕ ਰੋਜ਼ਾ ਆਈਟੀ ਫੈਸਟ ਦੌਰਾਨ ਵੱਖ-ਵੱਖ ਥੀਮ ’ਤੇ ਆਧਾਰਿਤ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ’ਤੇ ਡੀਬਗਿੰਗ, ਪੋਸਟਰ ਮੇਕਿੰਗ, ਰੰਗੋਲੀ ਡਿਜ਼ਾਈਨ, ਪਾਵਰ ਪੁਆਇੰਟ ਪੇਸ਼ਕਾਰੀ, ਡਿਜ਼ੀਟਲ ਫੋਟੋਗ੍ਰਾਫ਼ੀ, ਬਲਾਗ ਮੇਕਿੰਗ ਅਤੇ ਰੋਬੋਟਿਕਸ ਡਾਂਸ ਸ਼ਾਮਲ ਸਨ। ਇਸ ਟੈੱਕ ਫੈਸਟ ਦੌਰਾਨ ਸਚਦੇਵਾ ਗਰਲਜ਼ ਕਾਲਜ ਮੁਹਾਲੀ ਦੇ ਸਹਾਇਕ ਪ੍ਰੋ. ਵੰਦਨਾ ਠਾਕੁਰ, ਸਰਕਾਰੀ ਕਾਲਜ ਮੁਹਾਲੀ ਦੇ ਸਹਾਇਕ ਪ੍ਰੋ. ਬਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ।
ਇਸ ਮੌਕੇ ਬੋਲਦਿਆਂ ਖ਼ਾਲਸਾ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਕਿਹਾ ਕਿ ਕਾਲਜ ਵਿੱਚ ਆਈਟੀ ਟੈੱਕ ਫੈਸਟ ਦੇ ਆਯੋਜਨ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਹੁਨਰਮੰਦ ਇੰਜੀਨੀਅਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਾਲਜ ਕੈਂਪਸ ਵਿੱਚ ਅਜਿਹੇ ਫੈਸਟ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…