ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਵਿਦਿਆਰਥੀਆਂ ਲਈ ਲਾਜ਼ੀਕਲ ਰੀਜ਼ਨਿੰਗ ਵਰਕਸ਼ਾਪ ਦਾ ਆਯੋਜਨ

ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਕਰਦੀਆਂ ਨੇ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ: ਗਿਆਨ ਜੋਤ ਕੌਰ

ਨਬਜ਼-ਏ-ਪੰਜਾਬ, ਮੁਹਾਲੀ, 10 ਅਕਤੂਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਤਰਕ ਦੇ ਹੁਨਰ ਆਧਾਰਿਤ ਪ੍ਰਸ਼ਨਾਂ, ਕੋਡਿੰਗ ਅਤੇ ਡੀ-ਕੋਡਿੰਗ ਤਕਨੀਕਾਂ ਅਤੇ ਗਣਿਤ ਦੇ ਕਾਰਜਾਂ ਨੂੰ ਹੱਲ ਕਰਨ ਦੇ ਸੁਝਾਅ ਅਤੇ ਜਾਗਰੂਕ ਕਰਨ ਲਈ ਲਾਜ਼ੀਕਲ ਰੀਜ਼ਨਿੰਗ ਵਰਕਸ਼ਾਪ ਲਗਾਈ ਗਈ। ਇਸ ਇੰਟਰ ਐਕਟਿਵ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਮਾਹਰਾਂ ਵੱਲੋਂ ਉਨ੍ਹਾਂ ਨੂੰ ਸਿਖਾਈਆਂ ਤਕਨੀਕਾਂ ਤੋਂ ਪ੍ਰਭਾਵਿਤ ਹੋਏ ਵਿਦਿਆਰਥੀਆਂ ਨੂੰ ਅਭਿਆਸ ਵਰਕ ਸ਼ੀਟਾਂ ਨਾਲ ਨਿਵਾਜਿਆ ਗਿਆ।
ਸਕੂਲ ਦੇ ਪ੍ਰਿੰਸੀਪਲ ਗਿਆਨ ਜੋਤ ਕੋਰ ਨੇ ਕਿਹਾ ਇਹ ਸੈਸ਼ਨ ਮਾਨਸਿਕ ਯੋਗਤਾ ਅਤੇ ਤਰਕਸ਼ੀਲ ਰੀਜ਼ਨਿੰਗ ’ਤੇ ਆਧਾਰਿਤ ਪ੍ਰਸ਼ਨਾਂ ਅਤੇ ਪਹੇਲੀਆਂ ਦਾ ਇੱਕ ਸ਼ਾਨਦਾਰ ਮਿਸ਼ਰਨ ਸੀ। ਜਿਸ ਨੇ ਵਿਦਿਆਰਥੀਆਂ ਦੇ ਦਿਮਾਗ ਨੂੰ ਉਤੇਜਿਤ ਕੀਤਾ ਅਤੇ ਇਹ ਅਹਿਸਾਸ ਕਰਵਾਇਆ ਕਿ ਜੇਕਰ ਤਰਕ ਨੂੰ ਲਾਗੂ ਕੀਤਾ ਜਾਵੇ ਤਾਂ ਕੁੱਝ ਵੀ ਮੁਸ਼ਕਲ ਨਹੀਂ ਹੈ। ਜਦੋਂਕਿ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਕਰਦੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…