ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਇਹ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਰਸਤੇ ਵਿੱਚ ਥਾਂ-ਥਾਂ ’ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤ ਨੇ ਚਾਹ, ਬ੍ਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦੇ ਲੰਗਰ ਲਗਾਏ ਗਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਐਸਜੀਪੀਸੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ, ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਜਿੰਦਰ ਕੌਰ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪਰਮਜੀਤ ਸਿੰਘ ਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਪਰਮਜੀਤ ਸਿੰਘ ਕਾਹਲੋਂ ਸਮੇਤ ਹੋਰ ਸੀਨੀਅਰ ਆਗੂ ਅਤੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

ਇਸ ਮੌਕੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਭਲਕੇ 12 ਫਰਵਰੀ ਨੂੰ ਗੁਰਦੁਆਰਾ ਭਾਈ ਜੈਤਾ ਜੀ ਫੇਜ਼-3ਏ ਮੁਹਾਲੀ ਵਿੱਚ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਬਾਣੀ ਤੇ ਬਾਣੀ ਨਾਲ ਜੋੜਨ ਲਈ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …