ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 15 ਦਸੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ’ਚੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਗੁਰਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਤੇ ਹਰਮਨਪ੍ਰੀਤ ਸਿੰਘ ਪਿੰ੍ਰਸ, ਮਨਜੀਤ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਇੰਦਰਜੀਤ ਸਿੰਘ, ਹਰਜੀਤ ਸਿੰਘ, ਬੀਬੀ ਪ੍ਰਭਜੋਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਬੋਗਨਵਿਲੀਆ ਗਾਰਡਨ ਫੇਜ਼-4, ਫੇਜ਼-5 ਦੀ ਮਾਰਕੀਟ, ਮਿਲੇਨੀਅਮ ਸਕੂਲ ਫੇਜ਼-5, ਚੀਮਾ ਹਸਪਤਾਲ ਫੇਜ਼-4, ਫੇਜ਼-3\5 ਦੇ ਟਰੈਫ਼ਿਕ ਲਾਈਟ ਪੁਆਇੰਟ, ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ-1, ਸਕੂਟਰ ਮਾਰਕੀਟ ਅਤੇ ਲਾਲ ਬੱਤੀ ਚੌਕ ਫੇਜ਼-7 ਅਤੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ। ਇਸ ਦੌਰਾਨ ਗਤਕੇ ਦੇ ਜੌਹਰ ਵੀ ਦੇਖਣ ਨੂੰ ਮਿਲੇ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…