ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 25 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਨਿਹੰਗ ਸਿੰਘਾਂ ਅਤੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸ਼ਹਿਰ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਕੜਾਹ ਪ੍ਰਸਾਦਿ ਅਤੇ ਸੁੱਕੇ ਮੇਵਿਆਂ ਦੇ ਲੰਗਰ ਲਗਾਏ ਗਏ। ਇਸ ਦੌਰਾਨ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ।

ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ ’ਚੋਂ ਅਰਦਾਸ ਉਪਰੰਤ ਸ਼ੁਰੂ ਹੋਇਆ ਨਗਰ ਕੀਰਤਨ ਨਾਲ ਲਗਦੀ ਮਾਰਕੀਟ, ਗੁਰਦੁਆਰਾ ਸਿੰਘ ਸਭਾ ਫੇਜ਼-1, ਪੁਰਾਣਾ ਡਿਪਟੀ ਕਮਿਸ਼ਨਰ ਦਫ਼ਤਰ, ਫਰੈਂਕੋ ਹੋਟਲ, ਫੇਜ਼-2\ਫੇਜ਼-4 ਚੌਂਕ, ਡਿਪਲਾਸਟ ਚੌਂਕ, ਮਦਨਪੁਰਾ ਚੌਂਕ, ਫੇਜ਼-3\ਫੇਜ਼-5 ਦੀਆਂ ਟਰੈਫ਼ਿਕ ਲਾਈਟਾਂ, ਗੁਰਦੁਆਰਾ ਸਾਚਾ ਧੰਨੁ ਸਾਹਿਬ, ਅੰਬਾਂ ਵਾਲਾ ਚੌਂਕ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਅੱਗੇ ਫੇਜ਼-9\ਫੇਜ਼-10 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਦਸਮੇਸ਼ ਵੈੱਲਫੇਅਰ ਕੌਂਸਲ ਵੱਲੋਂ ਮਦਨਪੁਰ ਚੌਂਕ ’ਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਨੂੰ ਵੱਖ-ਵੱਖ ਪ੍ਰਕਾਰ ਦੇ ਫੁੱਲ ਬੂਟੇ ਵੰਡੇ ਅਤੇ ਸੰਗਤ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕਰਦਿਆਂ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

CM lays foundation stone of expansion of the DAC, Moga by constructing third and fourth floor

CM lays foundation stone of expansion of the DAC, Moga by constructing third and fourth fl…