Share on Facebook Share on Twitter Share on Google+ Share on Pinterest Share on Linkedin ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਅੱਜ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ। ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ਅਤੇ ਥਾਂ-ਥਾਂ ’ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਥਾਂ-ਥਾਂ ’ਤੇ ਸੰਗਤ ਵੱਲੋਂ ਸੁੱਕੇ ਮੇਵੇ, ਮਿਠਾਈਆਂ ਅਤੇ ਚਾਹ, ਬ੍ਰੈੱਡ ਪਕੌੜਿਆਂ ਦੇ ਲੰਗਰ ਲਗਾਏ ਗਏ। ਪੂਰੇ ਇਲਾਕੇ ਦੀ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 17 ਜਨਵਰੀ ਨੂੰ ਇਸ ਪਵਿੱਤਰ ਅਸਥਾਨ ’ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਵੱਖ-ਵੱਖ ਰਾਗੀ ਸਿੰਘ, ਢਾਡੀ ਜਥਿਆਂ, ਕਵੀਸ਼ਰੀਆਂ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ