ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਸਮੇਤ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 3 ਫਰਵਰੀ ਨੂੰ ਵੱਖ-ਵੱਖ ਗੁਰੂਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਐਤਵਾਰ ਨੂੰ ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਤੇ ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਰਾਣਾ ਸਿੰਘ, ਹਰਜਿੰਦਰ ਸਿੰਘ, ਜਸਮੇਰ ਸਿੰਘ, ਨਾਨਕ ਸਿੰਘ, ਸੁੱਚਾ ਸਿੰਘ, ਮਨਦੀਪ ਸਿੰਘ, ਸਾਬਕਾ ਬਲਾਕ ਸਮਿਤੀ ਮੈਂਬਰ ਗੁਰਨਾਮ ਕੌਰ, ਮਨਦੀਪ ਕੌਰ, ਹਰਪਿੰਦਰ ਕੌਰ, ਹਰਦੀਪ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਦੇ ਜਨਰਲ ਸਕੱਤਰ ਜੇਆਰ ਕਾਹਲ ਅਤੇ ਪ੍ਰੈਸ ਸਕੱਤਰ ਧਰਮਪਾਲ ਸਿੰਘ ਨੇ ਦੱਸਿਆ ਕਿ 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 3 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 5 ਫਰਵਰੀ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਫਰਵਰੀ ਨੂੰ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਇੰਜ ਹੀ ਗੁਰਦੁਆਰਾ ਗੁਰੂ ਰਵਿਦਾਸ ਪਿੰਡ ਕੰਬਾਲਾ ਅਤੇ ਗਰਾਮ ਪੰਚਾਇਤ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ ਅਤੇ ਨਗਰ ਕੀਰਤਨ ਸਜਾਇਆ ਜਾਵੇਗਾ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…