ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਫਰਵਰੀ:
ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ ਤੇ ਵਾਰਡ ਨੰਬਰ-7, ਵਾਰਡ ਨੰਬਰ-9 ਅਤੇ ਵਾਰਡ ਨੰਬਰ-11 ਦੀਆਂ ਸੰਗਤਾਂ ਵੱਲੋਂ ਸਰਬਤ ਦੇ ਭਲੇ ਲਈ ਸਰਬ ਸਾਂਝਾ ਸ੍ਰੀ ਅਖੰਡ ਪਾਠ ਸਾਹਿਬ ਅਤੇ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਤ ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲਿਆਂ ਅਤੇ ਭਾਈ ਪਰਮਪ੍ਰੀਤ ਸਿੰਘ ਨਥਮਲਪੁਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਂਹੀ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਲੜ ਲੱਗਣ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓ.ਕੇ ਸਿਲਾਈ ਮਸ਼ੀਨ ਵਾਲੇ, ਕੌਂਸਲਰ ਰਾਜਦੀਪ ਸਿੰਘ ਹੈਪੀ, ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਕੌਂਸਲਰ ਦਵਿੰਦਰ ਠਾਕੁਰ, ਯੂਥ ਆਗੂ ਸੁਖਜਿੰਦਰ ਸਿੰਘ ਸੋਢੀ, ਦਲਵਿੰਦਰ ਸਿੰਘ, ਸਾਬਕਾ ਕੌਂਸਲਰ ਤਰਲਸਕ ਚੰਦ ਧੀਮਾਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …