ਗਰੀਬ ਲੋੜਵੰਦ 5 ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਨਾ ਸ਼ਲਾਘਾਯੋਗ: ਰਣਜੀਤ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਪਰੈਲ:
ਸਥਾਨਕ ਸ਼ਹਿਰ ਦੀ ਨਗਰ ਖੇੜਾ ਧਰਮਸ਼ਾਲਾ ਵਿਚ ਸ਼ਹੀਦ ਸਿੰਘ ਚੈਰੀਟੇਬਲ ਟਰੱਸਟ ਅਤੇ ਭਾਈ ਜੈਤਾ ਜੀ ਚੈਰੀਟੇਬਲ ਟਰਸੱਟ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਛੰਮਾ ਦੀ ਅਗਵਾਈ ਅਤੇ ਉਘੇ ਸਮਾਜ ਸੇਵੀ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਬਲਕਾਰ ਸਿੰਘ ਭੰਗੂ ਦੀ ਦੇਖ ਰੇਖ ਵਿਚ ਪੰਜ ਲੜਕੀਆਂ ਦੇ ਸਮੂਹਿਕ ਅਨੰਦੁਕਾਰਜ ਇੰਟਰਨੈਸ਼ਨਲ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦੇ ਜਥੇ ਵੱਲੋਂ ਕਰਵਾਏ ਗਏ।
ਇਸ ਦੌਰਾਨ ਮੁਖ ਮਹਿਮਾਨ ਵੱਜੋਂ ਰਣਜੀਤ ਸਿੰਘ ਗਿੱਲ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਨੇ ਸਮੂਲੀਅਤ ਕਰਦਿਆਂ ਨਵਵਿਅਹਿਆਂ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦੁਕਾਰਜ ਕਰਵਾਉਣੇ ਇੱਕ ਵਧੀਆ ਉਪਰਾਲਾ ਹੈ ਜਿਸ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਕਿਸਾਨ ਖੇਤ ਮਜਦੂਰ ਸੈਲ ਪੰਜਾਬ ਕਾਂਗਰਸ ਜਿਲ੍ਹਾ ਮੋਹਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੀਆਂ ਨੂੰ ਕੁੱਖਾਂ ਵਿਚ ਮਾਰਨ ਵਾਲੇ ਲੋਕ ਧੀਆਂ ਨੂੰ ਬੋਝ ਨਾ ਸਮਝਣ ਉਨ੍ਹਾਂ ਦੀ ਸੰਸਥਾ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦੁਕਾਰਜ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਪ੍ਰਧਾਨ ਪਰਮਜੀਤ ਸਿੰਘ ਛੰਮਾ ਤੇ ਨਿਊ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਪਤਵੰਤਿਆਂ ਦਾ ਸਨਮਾਨ ਕੀਤਾ। ਇਸ ਮੌਕੇ ਢਾਡੀ ਮਲਕੀਤ ਸਿੰਘ ਪਪਰਾਲੀ ਤੇ ਗਿਆਨੀ ਪਿਆਰਾ ਸਿੰਘ ਪ੍ਰੀਤ ਦੇ ਜਥੇ ਨੇ ਅਨੰਦੁਕਾਰਜ ਕਰਵਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੁਰਿੰਦਰ ਕੌਰ ਪ੍ਰਧਾਨ, ਲਖਵੀਰ ਲੱਕੀ ਮੀਤ ਪ੍ਰਧਾਨ ਨਗਰ ਕੌਂਸਲ, ਗੌਰਵ ਗੁਪਤਾ ਵਿਸ਼ੂ, ਹਰਿੰਦਰ ਸਿੰਘ ਘੜੂੰਆਂ, ਰਮਾਕਾਂਤ ਕਾਲੀਆ, ਨੰਦੀਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਗੁਲਜ਼ਾਰ ਸਿੰਘ ਕੁਸ਼, ਸੰਦੀਪ ਸਿੰਘ ਖਰੜ, ਭਾਈ ਗੁਰਪ੍ਰੀਤ ਸਿੰਘ ਮਲੇਸ਼ੀਆ, ਹਰਦੀਪ ਸਿੰਘ ਫੌਜੀ, ਬਿੱਲਾ ਚੈੜੀਆਂ, ਰਣਧੀਰ ਸਿੰਘ ਧੀਰਾ, ਮੰਨਾ ਸੰਧੂ, ਗਿਆਨੀ ਨੌਰੰਗ ਸਿੰਘ ਮੁੰਧਂੋ, ਜਸਮਿੰਦਰ ਸਿੰਘ ਬ੍ਰਾਹਮਣ ਮਾਜਰਾ, ਸਤਨਾਮ ਸਿੰਘ ਸਰਪੰਚ ਬ੍ਰਾਹਮਣ ਮਾਜਰਾ, ਮਿਹਰ ਸਿੰਘ ਸਰਪੰਚ ਸਿੰਘ, ਗੁਰਜੀਤ ਸਿੰਘ, ਲਖਵੀਰ ਸਿੰਘ ਬਿੱਟੂ ਸਰਪੰਚ ਗੋਸਲਾਂ, ਮੁਖਤਿਆਰ ਕੌਰ, ਇੰਦਰਜੀਤ ਸਿੰਘ, ਮਨਮੋਹਨ ਸਿੰਘ, ਨਵਜੋਤ ਸਿੰਘ, ਗੁਰਦੇਵ ਸਿੰਘ, ਨਵਜੋਤ ਸਿੰਘ ਬਾਂਸਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…