ਸੀਜੀਸੀ ਦੇ ਝੰਜੇੜੀ ਕੈਂਪਸ ਵਿੱਚ ਯੋਗਾ ਕੈਂਪ ਦਾ ਆਯੋਜਨ

ਨਬਜ਼-ਏ-ਪੰਜਾਬ, ਮੁਹਾਲੀ, 31 ਅਕਤੂਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜੀ ਦੇ ਝੰਜੇੜੀ ਕੈਂਪਸ ਦੇ ਐਨ ਸੀ ਸੀ ਅਤੇ ਐਨ ਐੱਸ ਐੱਸ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਨਿਰੋਗ ਜ਼ਿੰਦਗੀ ਜਿਊਣ ਦੀ ਦਿਤੀ ਅਹਿਮ ਜਾਣਕਾਰੀ ਦੇਣ ਲਈ ਕੈਂਪਸ ਵਿਚ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਰੋਜ਼ਾਨਾ ਰਾਤ ਨੂੰ ਜਲਦੀ ਸੌਣ ਅਤੇ ਸਵੇਰੇ ਜਲਦੀ ਉੱਠ ਕੇ ਕਸਰਤ ਕਰਨ ਦੀ ਪ੍ਰੇਰਨਾ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਰੋਜ਼ਾਨਾ ਖਾਣ ਪੀਣ ਦੀਆਂ ਆਦਤਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਸਵੇਰ ਦਾ ਨਾਸ਼ਤੇ ਵਿਚ ਫਲਾਂ ਦੇ ਜੂਸ ਦੀ ਵਰਤੋਂ ਕਰਨ, ਦੁਪਹਿਰ ਦਾ ਖਾਣਾ ਭਾਰੀ ਖਾਣ ਅਤੇ ਰਾਤ ਦਾ ਖਾਣਾ ਹਲਕਾ ਖਾਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੇ ਇਲਾਵਾ ਵਿਦਿਆਰਥੀਆਂ ਨੂੰ ਕਸਰਤ ਰਾਹੀਂ ਤੰਦਰੁਸਤ ਰਹਿਣ ਦੇ ਪ੍ਰੈਕਟੀਕਲ ਨੁਸਖ਼ੇ ਵੀ ਸਾਂਝੇ ਕੀਤੇ ਗਏ। ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆਂ ਗਿਆ ਕਿ ਰੁਝੇਵੇਂ ਭਰੇ ਜੀਵਨ ਵਿਚ ਜਿੱਥੇ ਖਾਣ ਪੀਣ ਦੀਆਂ ਆਦਤਾਂ ਨੂੰ ਸੁਧਾਰਨਾ ਜ਼ਰੂਰੀ ਹੈ, ਉੱਥੇ ਹੀ ਕਸਰਤ ਕਰਨਾ ਵੀ ਉਨ੍ਹਾਂ ਹੀ ਜ਼ਰੂਰੀ ਹੈ। ਜੇਕਰ ਇਕ ਵਿਅਕਤੀ ਰੋਜ਼ਾਨਾ ਖਾਣਾ ਖਾਣ ਤੋਂ ਬਾਅਦ 500 ਕਦਮ ਵੀ ਚਲ ਲੈਦਾ ਹੈ ਤਾਂ ਉਸ ਦੇ ਸਰੀਰ ਕਾਫ਼ੀ ਹੱਦ ਤੱਕ ਬਿਮਾਰੀਆਂ ਤੋਂ ਬਚਿਆਂ ਰਹਿ ਸਕਦਾ ਹੈ।
ਸੀਜੀਸੀ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ. ਨੀਰਜ ਸ਼ਰਮਾ ਅਨੁਸਾਰ ਅੱਜ ਦਾ ਸ਼ਹਿਰੀ ਜੀਵਨ ਸਰੀਰਕ ਤੰਦਰੁਸਤੀ ਪੱਖੋਂ ਪਛੜਦਾ ਜਾ ਰਿਹਾ ਹੈ। ਜਿਸ ਦੇ ਕਾਰਨ ਇਕ ਪਾਸੇ ਜਿੱਥੇ ਮੋਟਾਪਾ ਆਉਣ ਹੋਣ ਨਾਲ ਜਵਾਨੀ ਵਿਚ ਹੀ ਕਈ ਬਿਮਾਰੀਆਂ ਘਰ ਕਰ ਜਾਂਦੀਆਂ ਹਨ, ਉੱਥੇ ਹੀ ਜੰਕ ਫੂਡ ਲਗਾਤਾਰ ਵਰਤੋਂ ਜਾਂ ਸਮੇਂ ਸਿਰ ਖਾਣਾ ਨਾ ਖਾਣ ਨਾਲ ਆਮ ਸ਼ਹਿਰੀ ਕੁਪੋਸ਼ਣ ਦੇ ਸ਼ਿਕਾਰ ਹੋ ਰਹੇ ਹਨ।
ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਅਨੁਸਾਰ ਸੀਜੀਸੀ ਝੰਜੇੜੀ ਕਾਲਜ ਵਿੱਚ ਵਿਦਿਆਰਥੀਆਂ ਨੂੰ ਸਦਾ ਹੀ ਸਿਹਤਮੰਦ ਜ਼ਿੰਦਗੀ ਜਿਊਣ ਲਈ ਰੋਜ਼ਾਨਾ ਕਸਰਤ ਕਰਨ ਅਤੇ ਪੌਸ਼ਟਿਕ ਭੋਜਨ ਖਾਣ ਲਈ ਪ੍ਰੇਰਨਾ ਦਿੱਤੀ ਜਾਂਦੀ ਹੈ। ਇਸ ਦੇ ਇਲਾਵਾ ਕੈਂਪਸ ਦੇ ਹੋਸਟਲ ਵਿਚ ਵੀ ਜਿੰਮ ਖੋਲਿਆਂ ਗਿਆ ਹੈ ਤਾਂ ਕਿ ਵਿਦਿਆਰਥੀ, ਆਪਣੀ ਸਿਹਤ ਅਤੇ ਬਿਮਾਰੀਆਂ ਪ੍ਰਤੀ ਸੁਚੇਤ ਹੋ ਸਕਣ ਅਤੇ ਸਿਹਤਮੰਦ ਜ਼ਿੰਦਗੀ ਜਿਊਣ ਲਈ ਤਿਆਰ ਹੋ ਸਕਣ। ਇਸ ਮੌਕੇ ਤੇ ਹਾਜ਼ਰ ਮਹਿਮਾਨਾਂ ਨੂੰ ਸੀਜੀਸੀ ਮੈਨੇਜਮੈਂਟ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…