Share on Facebook Share on Twitter Share on Google+ Share on Pinterest Share on Linkedin ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਮਰ ਕੈਂਪ ਦਾ ਆਯੋਜਨ ਸਮਰ ਕੈਂਪ ਦੌਰਾਨ ਨੰਨ੍ਹੇ ਮੁੰਨੇ ਬੱਚਿਆਂ ਨੇ ਸਿੱਖੇ ਡਾਂਸ ਤੇ ਆਰਟ ਅਤੇ ਕਰਾਫ਼ਟ ਦੇ ਨਵੇਂ ਢੰਗ ਤਰੀਕੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ: ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਵੱਲੋਂ ਗਰਮੀਆਂ ਦੀ ਛੁੱਟੀਆਂ ਵਿੱਚ 15 ਦਿਨ ਦਾ ਸਮਰ ਕੈਂਪ ਲਗਾਇਆ ਗਿਆ। ਜਿਸ ਵਿੱਚ ਟਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਕੈਂਪ ਵਿੱਚ ਵੱਖ-ਵੱਖ ਵਰਗ ਦੇ ਬੱਚਿਆਂ ਨੇ ਡਾਂਸ,ਪ੍ਰੈਸਨੈਲਟੀ ਡਿਵੈਲਪਮੈਂਟ ਦੇ ਇਲਾਵਾ ਆਰਟ ਅਤੇ ਕਰਾਫ਼ਟ, ਪੇਂਟਿੰਗ ਆਦਿ ਵੀ ਸਿੱਖੇ। ਇਸ ਸਮਰ ਕੈਂਪ ਦੇ ਅਖੀਰੀ ਦਿਨ ਸਕੂਲ ਵਿੱਚ ਇਨ੍ਹਾਂ ਬੱਚਿਆਂ ਦੇ ਮਾਪਿਆਂ ਲਈ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ‘ਚ ਛੋਟੇ ਛੋਟੇ ਬੱਚਿਆਂ ਨੇ ਕੈਂਪ ਦੌਰਾਨ ਸਿੱਖੀਆਂ ਪ੍ਰਤਿਭਾਵਾਂ ਸਭ ਨੂੰ ਦਿਖਾਈਆਂ ਗਈਆਂ। ਜਦਕਿ ਇਨ੍ਹਾਂ ਬੱਚਿਆਂ ਵੱਲੋਂ ਪਿਛਲੇ ਪੰਦਰਾਂ ਦਿਨਾਂ ਵਿੱਚ ਕੀਤੇ ਆਰਟ ਵਰਕ ਅਤੇ ਪੇਂਟਿੰਗ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਛੋਟੇ ਛੋਟੇ ਬੱਚਿਆਂ ਨੇ ਵੈਸਟਰਨ ਡਾਂਸ, ਭੰਗੜਾ ਆਦਿ ਪੇਸ਼ ਕਰਕੇ ਸਾਰੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਕਿ ਬੱਚਿਆ ਦੀ ਇਸ ਛੋਟੀ ਉਮਰ ਵਿੱਚ ਉਨ੍ਹਾਂ ਦੇ ਸੰਗਾਊ ਸੁਭਾਅ ਅਤੇ ਕੱੁਝ ਨਵਾਂ ਸਿੱਖਣ ਦੇ ਜਜ਼ਬੇ ਨੂੰ ਜੇਕਰ ਸਮਝ ਲਿਆ ਜਾਵੇ ਤਾਂ ਉਨ੍ਹਾਂ ਦੇ ਅੰਦਰ ਦੀਆਂ ਪ੍ਰਤਿਭਾਵਾਂ ਨੂੰ ਉਜਾਗਰ ਕੀਤਾ ਜਾ ਸਕਦਾ ਹੈ ਅਤੇ ਇਸ ਸਮਰ ਕੈਂਪ ਦਾ ਮੁੱਖ ਮੰਤਵ ਵੀ ਇਸੇ ਵਿਸ਼ੇ ਨੂੰ ਰੱਖ ਕੇ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਏ.ਐਸ. ਬਾਜਵਾ ਨੇ ਸਮਰ ਕੈਂਪ ਵਿੱਚ ਹਿੱਸਾ ਲੈਣਾ ਵਾਲੇ ਸਾਰੇ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ