ਯੂਨੀਵਰਸਲ ਗਰੁੱਪ ਲਾਲੜੂ ਵਿੱਚ ਫੈਕਲਟੀ ਡਿਵੈਲਪਮੈਂਟ ਸੈਸ਼ਨ ਦਾ ਆਯੋਜਨ

ਥਿਊਰੀਕਲ ਗਿਆਨ ਦੇ ਨਾਲ ਨਾਲ ਪ੍ਰੈਕਟੀਕਲ ਗਿਆਨ ਵੀ ਬਹੁਤ ਜ਼ਰੂਰੀ: ਡਾ. ਗੁਰਪ੍ਰੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਲਾਲੜੂ, 12 ਜਨਵਰੀ:
ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਕਸਬਾ ਲਾਲੜੂ ਵਿੱਚ ਸਥਿਤ ਯੂਨੀਵਰਸਲ ਗਰੁੱਪ ਵਿੱਚ ਫੈਕਲਟੀ ਡਿਵੈਲਪਮੈਂਟ ਦੇ ਆਧਾਰ ’ਤੇ ਸ਼ੈਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਅਧਿਆਪਕਾਂ ਨੂੰ ਸਿੱਖਿਆ ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਾਰਦੇ ਹੋਏ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਾਲਜਾਂ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾਉਣ ਦੇ ਤਰੀਕੇ ਨੂੰ ਸਰਲ ਅਤੇ ਵਿਹਾਰਕ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਥਿਊਰੀਕਲ ਗਿਆਨ ਦੇ ਨਾਲ ਨਾਲ ਪ੍ਰੈਕਟੀਕਲ ਗਿਆਨ ਵੀ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਕਿ ਅਸੀਂ ਜੋ ਵੀ ਅਧਿਐਨ ਕਰਦੇ ਹਾਂ ਜੇਕਰ ਉਸ ਨੂੰ ਅਸਲ ਜ਼ਿੰਦਗੀ ਦੀਆਂ ਸਥਿਤੀਆਂ ਵਿੱਚ ਲਾਗੂ ਨਹੀਂ ਕਰ ਸਕਦੇ ਤਾਂ ਉਹ ਗਿਆਨ ਅਧੂਰਾ ਸਮਝਿਆ ਜਾਂਦਾ ਹੈ। ਉਨ੍ਹਾਂ ਹੋਰ ਅੱਗੇ ਬੋਲਦੇ ਹੋਏ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ ਜੇਕਰ ਅਸੀਂ ਪ੍ਰੈਕਟੀਕਲ ਗਿਆਨ ਪ੍ਰਾਪਤ ਕਰਦੇ ਹਾਂ ਤਾਂ ਵਿਸ਼ਾ,ਵਸਤੂ ਵਿੱਚ ਸਾਡਾ ਆਪਣਾ ਅਨੁਭਵ ਸ਼ਾਮਲ ਹੁੰਦਾ ਹੈ ਜੋ ਕਿ ਸਾਨੂੰ ਹਰ ਪੱਖ ਦੀ ਡੂੰਘਾਈ ਵਿੱਚ ਗਿਆਨ ਪ੍ਰਦਾਨ ਕਰਦਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਕੋਮਪਾਲ ਵਧਾਵਨ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਸੈਸ਼ਨ ਦੌਰਾਨ ਉਨ੍ਹਾਂ ਨੇ ਟੀਮ ਦੇ ਬਨਣ ਅਤੇ ਟੀਮ ਦੇ ਕੰਮ ਦੇ ਮੁੱਖ ਭਾਗਾਂ ਦਾ ਵਿਸਥਾਰ ਨਾਲ ਵਰਨਣ ਕੀਤਾ। ਉਨ੍ਹਾਂ ਦਿਲਚਸਪ ਕਹਾਣੀਆਂ ਦੇ ਉਦਾਹਰਣ ਦੇ ਕੇ ਕੰਮ ਕਰਨ ਦੇ ਢੰਗਾਂ ਨੂੰ ਉਜਾਗਰ ਕੀਤਾ। ਇਸ ਦੋਰਾਨ ਉਨ੍ਹਾਂ ਨੇ ਟੀਮ ਦੇ ਵਿਕਾਸ ਦੇ ਵੱਖ-ਵੱਖ ਪੜਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਅਤੇ ਟੀਮ ਦੇ ਕੰਮ ਦੀ ਮਹੱਤਤਾ ਨੂੰ ਬਣਾਏ ਗਏ ਸਲਾਇਡ ਵਿੱਚ ਗੇਮ ਦੁਆਰਾ ਦਰਸਾਇਆ। ਸ਼ੈਸ਼ਨ ਵਿੱਚ ਵੱਖ ਵੱਖ ਵਿਸ਼ਾ ਮਾਹਿਰਾਂ ਨੇੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਰੱਖੇ।
ਇਸ ਪ੍ਰੋਗਾਮ ਦੌਰਾਨ ਅਧਿਆਪਕਾਂ ਨੇ ਸਿਖਲਾਈ ਦੀਆਂ ਅੜਚਨਾਂ ਅਤੇ ਚੁਣੋਤੀਆਂ ਬਾਰੇ ਭਰਪੂਰ ਜਾਣਕਾਰੀ ਹਾਸਿਲ ਕੀਤੀ। ਕਰਵਾਏ ਗਏ ਇਸ ਫੈਕਲਟੀ ਡਿਵੈਲੱਪਮੈਂਟ ਸ਼ੈਸ਼ਨ ਕਾ ਮੁੱਖ ਉਦੇਸ਼ ਅਜੋਕੀ ਫੈਕਲਟੀ ਨੂੰ ਸਮੇਂ ਦੇ ਹਾਣੀ ਬਣਾਉਣਾ ਅਤੇ ਅਜੋਕੀਆਂ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣਾ ਸੀ। ਇਸ ਫੈਕਲਟੀ ਡਿਵੈਲੱਪਮੈਂਟ ਸ਼ੈਸ਼ਨ ਵਿੱਚ ਯੂਨੀਵਰਸਲ ਗਰੁੱਪ ਦੇ ਵੱਖ ਵੱਖ ਕਾਲਜਾਂ ਦੇ ਸਾਰੇ ਫੈਕਲਟੀ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…