Nabaz-e-punjab.com

ਜਤਿੰਦਰਵੀਰ ਸਰਵਹਿੱਤਕਾਰੀ ਸਕੂਲ ਵਿੱਚ ਸਾਲਾਨਾ ਸਮਾਗਮ ਉਡਾਣ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਇੱਥੋਂ ਦੇ ਜਤਿੰਦਰਵੀਰ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਵਿੱਚ ਸਾਲਾਨਾ ਸਮਾਗਮ ਉਡਾਣ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਆਗਾਜ਼ ਮਹਿਮਾਨਾਂ ਵੱਲੋਂ ਦੀਪ ਜਲਾਉਣ ਉਪਰੰਤ ਵਿਦਿਆਰਥੀਆਂ ਵੱਲੋਂ ਪੇਸ਼ ਸਰਸਵਤੀ ਵੰਦਨਾ ਨਾਲ ਹੋਇਆ। ਇਸ ਤੋਂ ਪਹਿਲਾਂ ਸ੍ਰੀ ਜਤਿੰਦਰਵੀਰ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ। ਸਮਾਜ ਸੇਵੀ ਆਗੂ ਨਰਿੰਦਰ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਕਿ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ ਸੰਗਠਨ ਮੰਤਰੀ ਵਿਜੈ ਕੁਮਾਰ ਨੱਢਾ ਮੁੱਖ ਬੁਲਾਰਾ ਸਨ। ਪ੍ਰਧਾਨਗੀ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਕੀਤੀ।
ਇਸ ਮੌਕੇ ਦਰਸ਼ਕਾਂ ਨੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੇ ਸਵਾਗਤ ਗੀਤ ਅਤੇ ਜੰਗਲ ਗੀਤ ਨੂੰ ਕਾਫੀ ਪਸੰਦ ਕੀਤਾ। ਬੱਚਿਆਂ ਨੇ ਪੋਪ ਡਾਂਸ, ਕਥਕ, ਹਿਮਾਚਲੀ ਨਾਚ, ਹਿਪ ਰੋਪ ਡਾਂਸ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਇਸ ਮੌਕੇ ਲੜਕੀਆਂ ਨੂੰ ਆਤਮ ਰੱਖਿਆ ਦੇ ਗੁਰ ਵੀ ਦਸੇ ਗਏ। ਬੋਰਡ ਦੀ ਪ੍ਰੀਖਿਆਵਾਂ ਵਿੱਚ ਅੱਵਲ ਆਉਣ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨ ਕੀਤਾ ਗਿਆ। ਪੰਜਾਬੀ ਭੰਗੜੇ ਦੀ ਪੇਸ਼ਕਾਰੀ ਨਾਲ ਸਮਾਰੋਹ ਦੀ ਸਮਾਪਤੀ ਹੋਈ। ਇਸ ਮੌਕੇ ਸਕੂਲ ਦੇ ਪ੍ਰਧਾਨ ਅਸ਼ੋਕ ਜੈਨ, ਪ੍ਰਬੰਧਕ ਅਰੁਣ ਸ਼ਰਮਾ, ਸਕੱਤਰ ਚਰਨ ਸਿੰਘ, ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਵਿਤਾ ਅੱਤਰੀ, ਉਪ ਪ੍ਰਬੰਧਕ ਮਨੋਜ ਅਗਰਵਾਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…