Share on Facebook Share on Twitter Share on Google+ Share on Pinterest Share on Linkedin ਦਸ਼ਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ: ਇੱਥੋਂ ਦੇ ਦਸ਼ਮੇਸ਼ ਪਬਲਿਕ ਸਕੂਲ ਫੇਜ਼-3ਬੀ1 ਵਿਖੇ ਸਕੂਲ ਦੇ ਖਿਡਾਰੀ ਬੱਚਿਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਸਪੋਰਟਸ ਕੋਚ ਪਰਮਿੰਦਰ ਕਟਵਾਲ ਨੇ ਦੱਸਿਆ ਕਿ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਕੂਲ ਦੇ ਬੱਚਿਆਂ ਨੂੰ ਖੇਡ ਕਿੱਟਾਂ ਦੀ ਵੰਡ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਕੌਰ ਵੱਲੋਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਸਕੂਲ ਵਿੱਚ ਸਕੂਲੀ ਬੱਚਿਆਂ ਲਈ ਵਿਸ਼ੇਸ਼ ਸਪੋਰਟਸ ਟੀਮ ਬਣਾਈ ਗਈ ਹੈ। ਜਿਸ ਵਿੱਚ ਸਕੂਲ ਦੇ ਵੱਡੀ ਗਿਣਤੀ ਬੱਚੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਸ ਮੌਕੇ ਖੇਡ ਅਧਿਆਪਕਾ ਜੀਵਨਜੋਤ, ਵਾਈਸ ਪ੍ਰਿੰਸੀਪਲ ਕਿਰਨ ਅਰੋੜਾ ਸਮੇਤ ਬੱਚਿਆਂ ਦੇ ਮਾਤਾ ਪਿਤਾ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ