Nabaz-e-punjab.com

ਅਕਾਲੀ ਆਗੂ ਜਥੇਦਾਰ ਬਲਜੀਤ ਕੁੰਭੜਾ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਜਿਨ੍ਹਾਂ ਪਿਛਲੇ ਦਿਨੀਂ ਲਾਲੜੂ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਉਨ੍ਹਾਂ ਦਾ ਐਤਵਾਰ ਨੂੰ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਜਥੇਦਾਰ ਦੀ ਚਿਖ਼ਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਹਰਮਨਜੋਤ ਸਿੰਘ ਕੁੰਭੜਾ ਨੇ ਦਿੱਤੀ। ਸ਼ਮਸ਼ਾਨਘਾਟ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ, ਧਾਰਮਿਕ, ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਸਮੇਤ ਸਕੇ ਸਬੰਧੀਆਂ ਨੇ ਜਥੇਦਾਰ ਕੁੰਭੜਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਸ ਉਪਰੰਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਅਲਾਣੀਆਂ ਦੇ ਪਾਠ ਕੀਤੇ ਗਏ। ਸੋਮਵਾਰ ਨੂੰ ਸਵੇਰੇ 9 ਵਜੇ ਫੁੱਲ ਚੁਗੇ ਜਾਣਗੇ। ਜਥੇਦਾਰ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿੱਚ 12 ਤੋਂ ਡੇਢ ਵਜੇ ਤੱਕ ਹੋਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ, ਮੇਅਰ ਕੁਲਵੰਤ ਸਿੰਘ, ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬੱਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਕਾਂਗਰਸ ਆਗੂ ਰਜਿੰਦਰ ਸਿੰਘ ਬਡਹੇੜੀ, ਅਕਾਲੀ ਦਲ ਟਕਸਾਲੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਢੋਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਮਾਨ ਸਿੰਘ ਸੋਹਾਣਾ, ਹਰਸੰਗਤ ਸਿੰਘ ਸੋਹਾਣਾ, ਸਮੇਤ ਅਕਾਲੀ ਭਾਜਪਾ ਅਤੇ ਕਾਂਗਰਸ ਦੇ ਕੌਂਸਲਰ, ਗੁਰਦੁਆਰਾ ਕਮੇਟੀਆਂ ਸਮੇਤ ਅਕਾਲੀ ਦਲ ਦੇ ਆਗੂ ਤੇ ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …