ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਦਾ ਅਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਪੰਜਾਬੀ ਸਾਹਿਤ ਰਤਨ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਲੇਖਕ ਸੁਸ਼ੀਲ ਦੁਸਾਂਝ ਅਤੇ ਡਾ. ਗਗਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕਰਦਿਆਂ ਜਸਵੰਤ ਸਿੰਘ ਕੰਵਲ ਦੇ ਜੀਵਨ ਅਤੇ ਰਚਨਾ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਉਂਦਿਆਂ ਕਰਵਾਏ ਜਾ ਰਹੇ ਸਮਾਗਮ ਦੇ ਮਨੋਰਥ ਬਾਰੇ ਜਾਣਕਾਰੀ ਦੇ ਕੇ ਚਰਚਾ ਦਾ ਆਗਾਜ਼ ਕੀਤਾ ਗਿਆ।
ਸਮਾਗਮ ਦੇ ਮੁੱਖ ਬੁਲਾਰੇ ਡਾ. ਗਗਨਦੀਪ ਸਿੰਘ ਵੱਲੋਂ ਜਸਵੰਤ ਸਿੰਘ ਕੰਵਲ ਅਤੇ ਪੰਜਾਬੀ ਨਾਵਲ ਵਿਸ਼ੇ ਤੇ ਆਪਣੇ ਪਰਚੇ ਵਿਚ ਖੋਜ ਭਰਪੂਰ ਤੱਥ ਪੇਸ਼ ਕੀਤੇ। ਕੰਵਲ ਦੇ ਨਾਵਲਾਂ ਦੇ ਅਧਾਰ ਤੇ ਚਰਚਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਪੰਜਾਬੀਅਤ ਪ੍ਰਤੀ ਮੋਹ ਦਾ ਠਾਠਾਂ ਮਾਰਦਾ ਸਾਗਰ ਸੀ ਅਤੇ ਪੇਂਡੂ ਜੀਵਨ ਯਥਾਰਥ ਦਾ ਚਿਤੇਰਾ ਸੀ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸੁਸ਼ੀਲ ਦੁਸਾਂਝ ਵੱਲੋਂ ਸਮੁੱਚੇ ਸਮਾਗਮ ਬਾਰੇ ਭਾਵਪੂਰਤ ਟਿੱਪਣੀ ਕਰਦਿਆਂ ਜਸਵੰਤ ਸਿੰਘ ਕੰਵਲ ਦੇ ਨਾਵਲਾਂ ਦੇ ਸੰਦਰਭ ਵਿਚ ਸਾਹਿਤ, ਸਮਾਜ ਅਤੇ ਸਭਿਆਚਾਰ ਦੇ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਨੇ ਪੰਜਾਬੀ ਬੰਦੇ ਨੂੰ ਪੜ੍ਹਨ ਲਾ ਦਿੱਤਾ।
ਇਸ ਮੌਕੇ ਸਰਦਾਰਾ ਸਿੰਘ ਚੀਮਾ, ਗੁਰਦਰਸ਼ਨ ਸਿੰਘ ਮਾਵੀ ਅਤੇ ਰਾਬਿੰਦਰ ਰੱਬੀ ਵੱਲੋਂ ਵੀ ਆਪਣੇ ਵਿਚਾਰਾਂ ਦੀ ਸਾਂਝ ਪਾ ਕੇ ਸਮਾਗਮ ਨੂੰ ਮਹੱਤਵਪੂਰਨ ਬਣਾਇਆ ਗਿਆ। ਇਨ੍ਹਾਂ ਤੋਂ ਇਲਾਵਾ ਸਮਾਗਮ ਵਿੱਚ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਜਿਵੇਂ ਸ਼੍ਰੀ ਗੁਰਦਰਸ਼ਨ ਸਿੰਘ ਮਾਵੀ, ਸ਼੍ਰੀ ਦਰਸ਼ਨ ਸਿੰਘ ਸਿੱਧੂ, ਇਜ. ਚੌਧਰੀ ਕਿਸ਼ੋਰੀ ਲਾਲ, ਡਾ. ਸੁਨੀਤਾ ਰਾਣੀ, ਪ੍ਰੋ. ਗੁਰਜੋਧ ਕੌਰ, ਸ੍ਰੀਮਤੀ ਸੰਦੀਪ ਕੌਰ ਆਦਿ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਭਰਦੀ ਲੇਖਿਕਾ ਮਨਜੀਤ ਰਿੰਪੀ ਦੇ ਨਵ-ਪ੍ਰਕਾਸ਼ਿਤ ਨਾਵਲ ਜ਼ਿੰਦਗੀ ਪਰਤ ਆਈ ਨੂੰ ਲੋਕ-ਅਰਪਣ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਇੰਸਟ੍ਰਕਟਰ ਜਤਿੰਦਰਪਾਲ ਸਿੰਘ, ਕਲਰਕ ਲਲਿਤ ਕਪੂਰ ਅਤੇ ਗੁਰਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…