ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 1 ਅਪਰੈਲ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ ਨਵੇਂ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕਰਦੇ ਹੋਏ ਕੈਂਪਸ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਆਡੀਟੋਰੀਅਮ ਵਿੱਚ ਤਿੰਨ ਸੈਸ਼ਨਾਂ ਦੌਰਾਨ ਕਰਵਾਏ ਗਏ ਇਸ ਸਮਾਗਮ ਦੌਰਾਨ ਬੱਚਿਆਂ ਅਤੇ ਮਾਪਿਆਂ ਨਾਲ ਮੈਨੇਜਮੈਂਟ ਅਤੇ ਅਧਿਆਪਕਾਂ ਨੇ ਅਗਲੇ ਸਾਲ ਦੀਆਂ ਗਤੀਵਿਧੀਆਂ, ਪਾਠਕ੍ਰਮ ਅਤੇ ਹੋਰ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ।
ਸਕੂਲ ਦੇ ਸੰਸਥਾਪਕ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਬੇਦੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਨੇ ਸੰਸਥਾ ਦੇ ਵਿੱਦਿਅਕ ਦਰਸ਼ਨ, ਰਾਸ਼ਟਰੀ ਪਾਠਕ੍ਰਮ ਫਰੇਮ ਵਰਕ ਨੂੰ ਲਾਗੂ ਕਰਨ ਅਤੇ ਪਾਠਕ੍ਰਮ ਦੇ ਡਿਜ਼ਾਈਨ ਦੀਆਂ ਪੇਚੀਦਗੀਆਂ ਬਾਰੇ ਇੱਕ ਸੰਪੂਰਨ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਪਿਛਲੇ ਪੰਜ ਦਹਾਕਿਆਂ ਵਿੱਚ ਗਿਆਨ ਜਯੋਤੀ ਸਕੂਲ ਦੀ ਸ਼ਾਨਦਾਰ ਯਾਤਰਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਮਾਪਿਆਂ ਨੂੰ ਜੀ ਆਇਆਂ ਨੂੰ ਆਖਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਵਿਅਕਤੀਗਤ ਵਿਕਾਸ ਦੇ ਪਾਲਨ ਪੋਸ਼ਣ ਵਿੱਚ ਸਕੂਲ ਅਤੇ ਮਾਪਿਆਂ ਦਰਮਿਆਨ ਮਜ਼ਬੂਤ ਸਾਂਝੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸੰਸਥਾ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਪਾਲਣਾ ਕਰਨ ਲਈ ਪ੍ਰੇਰਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨੇ ਕਈ ਅਹਿਮ ਜਾਣਕਾਰੀਆਂ ਹਾਸਲ ਕੀਤੀਆਂ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਗਰਜੇ ਪੈਨਸ਼ਨਰਜ਼

ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਗਰਜੇ ਪੈਨਸ਼ਨਰਜ਼ ਮੁਹਾਲੀ ਦੇ ਫੇਜ਼-8 ਵਿੱਚ ਪੈਨਸ਼ਨਰਾਂ ਨੇ ਕੀਤੀ ਸੂਬਾ ਪੱਧਰੀ ਮ…