ਵਣ ਭਵਨ ਦੇ ਬਾਹਰ ਜੰਗਲਾਤ ਕਾਮਿਆਂ ਦਾ ਪੱਕਾ ਮੋਰਚਾ ਜਾਰੀ, ਹੁਕਮਰਾਨਾਂ ਨੂੰ ਰੱਜ ਕੇ ਕੋਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਵਿੱਤ ਸਕੱਤਰ ਸ਼ਿਵ ਕੁਮਾਰ ਰੂਪਨਗਰ, ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਅਤੇ ਜਸਵਿੰਦਰ ਸਿੰਘ ਸੰਗਰੂਰ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਦੇ ਬਾਹਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਦਾ ਪੱਕਾ ਮੋਰਚਾ ਜਾਰੀ ਹੈ। ਬੁਲਾਰਿਆਂ ਨੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਪੰਜਾਬ ਵਿੱਚ ਕੰਮ ਕਰਦੇ ਡੇਲੀਵੇਜ ਵਰਕਰ ਅਤੇ ਡਰਾਈਵਰਾਂ ਦੀ ਸੀਨੀਆਰਤਾ ਸੂਚੀ ਫਾਈਨਲ ਕਰਵਾਉਣ ਲਈ ਲੜੀਵਾਰ ਧਰਨਾ ਜਾਰੀ ਹੈ ਅਤੇ ਸੂਬਾ ਆਗੂਆਂ ਨੇ ਮੋਰਚਾ ਸੰਭਾਲਿਆ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਛਿੰਦਰਪਾਲ ਸਿੰਘ, ਲਖਵਿੰਦਰ ਸਿੰਘ ਛੱਤਬੀੜ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਮਾਨਸਾ ਅਤੇ ਮਨਿੰਦਰ ਸਿੰਘ ਨੇ ਕਿਹਾ ਕਿ ਜੰਗਲਾਤ ਅਤੇ ਜੀਵ ਵਿਭਾਗ ਪੰਜਾਬ ਵਿੱਚ ਕਰਦੇ ਕੰਮ ਕਰਦੇ ਡੇਲੀਵੇਜ ਵਰਕਰ ਅਤੇ ਡਰਾਈਵਰਾਂ ਦੀ ਸੀਨੀਅਰਤਾ ਸਬੰਧੀ ਵਿਭਾਗ ਵੱਲੋਂ ਤਿਆਰ ਕੀਤੀ ਆਰਜ਼ੀ ਲਿਸਟ ਵਿੱਚ ਬਹੁਤ ਸਾਰੀਆਂ ਖ਼ਾਮੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸੀਨੀਆਰਤਾ ਸੂਚੀ ਫਾਈਨਲ ਨਹੀਂ ਕਰਦੇ ਅਤੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਬਕਾਇਆ ਤਨਖ਼ਾਹਾਂ ਅਤੇ ਜੰਗਲਾਤ ਵਰਕਰਾਂ ਅਤੇ ਡਰਾਈਵਰਾਂ ਦੀਆਂ ਹੋਰ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ਰਾਮ ਨਾਥ, ਬਿੰਦਰਪਾਲ ਸ਼ਰਮਾ, ਸਤਿਗੁਰ ਸਿੰਘ ਅਤੇ ਅਰਜਨ ਸਿੰਘ ਸੰਗਰੂਰ ਨੇ ਵੀ ਸੰਬੋਧਨ ਕੀਤਾ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…