ਜ਼ਿਲ੍ਹੇ ਵਿੱਚ 1.88 ਲੱਖ ਤੋਂ ਵੱਧ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਕੀਤਾ ਲਿੰਕ: ਅਮਿਤ ਤਲਵਾੜ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰੈਸ਼ਨਾਲਾਈਜੇਸ਼ਨ ਕਰਨ ਸਬੰਧੀ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਤਲਵਾੜ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਜ਼ਿਲ੍ਹਾ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਕੀਤੀ ਜਾ ਰਹੀ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1500 ਵੋਟਾਂ ਤੱਕ ਦੇ ਪੋਲਿੰਗ ਬੂਥਾਂ ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਸ਼ਹਿਰੀ ਏਰੀਆ ਵਿੱਚ ਇੱਕ ਬਿਲਡਿੰਗ ਵਿੱਚ 4 ਅਤੇ ਪੇਂਡੂ ਏਰੀਆ ਵਿੱਚ ਇੱਕ ਬਿਲਡਿੰਗ ਵਿੱਚ 2 ਪੋਲਿੰਗ ਸਟੇਸ਼ਨਾਂ ਤੋਂ ਵੱਧ ਪੋਲਿੰਗ ਸਟੇਸ਼ਨ ਸਥਾਪਿਤ ਨਹੀ ਕੀਤੇ ਸਕਦੇ।
ਉਨ੍ਹਾਂ ਦੱਸਿਆ ਕਿ ਰੈਸ਼ਨਾਲਾਈਜੇਸ਼ਨ ਉਪਰੰਤ ਵਿਧਾਨ ਸਭਾ ਚੋਣ ਹਲਕਾ ਮੁਹਾਲੀ ਵਿੱਚ 249 ਪੋਲਿੰਗ ਬੂਥ, ਖਰੜ ਵਿੱਚ 288 ਪੋਲਿੰਗ ਬੂਥ ਅਤੇ ਡੇਰਾਬੱਸੀ ਵਿੱਚ 291 ਪੋਲਿੰਗ ਬੂਥ ਸਥਾਪਿਤ ਕਰਨ ਦੀ ਤਜਵੀਜ਼ ਹੈ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਫਾਰਮਾਂ ਵਿੱਚ ਤਬਦੀਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ-6 ਨਵੀਂ ਵੋਟ ਬਣਾਉਣ ਲਈ, ਫਾਰਮ ਨੰਬਰ-8 ਸੋਧ ਕਰਵਾਉਣ ਲਈ/ਡੁਪਲੀਕੇਟ ਵੋਟਰ ਕਾਰਡ ਲੈਣ ਲਈ/ਪਤਾ ਬਦਲਵਾਉਣ ਲਈ ਅਤੇ ਪੀ.ਡਬਲਿਊ.ਡੀ ਮਾਰਕ ਕਰਵਾਉਣ ਲਈ ਭਰਿਆ ਜਾ ਸਕਦਾ ਹੈ।
ਫਾਰਮ ਨੰਬਰ-8ੳ ਅਤੇ 001 ਖ਼ਤਮ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਫਾਰਮ ਨੰਬਰ-6ਬੀ ਰਾਹੀਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਸਕਦਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 1,88,000 ਤੋਂ ਵੱਧ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕੀਤੇ ਜਾ ਚੁੱਕੇ ਹੈ। ਉਨ੍ਹਾਂ ਕਿਹਾ ਇਹ ਫਾਰਮ NVSP.in ਅਤੇ Voterhelpline 1pp ’ਤੇ ਭਰਿਆ ਜਾ ਸਕਦਾ ਹੈ। ਫਾਰਮਾਂ ਦੀ ਹੋਰ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ’ਤੇ ਕਾਲ ਕੀਤੀ ਜਾ ਸਕਦੀ ਹੈ।

Load More Related Articles

Check Also

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ 21 ਅਪਰੈਲ: ਗੁਰਦੁਆ…