Share on Facebook Share on Twitter Share on Google+ Share on Pinterest Share on Linkedin ਸੰਕਟ ਸਮੇਂ ਝੋਨੇ ਦੇ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਧੋਖਾ: ਬੱਬੀ ਬਾਦਲ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਡਾ. ਸੁਆਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ: ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਕਟ ਦੇ ਇਸ ਸਮੇਂ ਵਿੱਚ ਝੋਨੇ ਦੇ ਸਮਰਥਨ ਮੁੱਲ ਵਿੱਚ 53 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਬਹੁਤ ਵੱਡਾ ਧੋਖਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ ਸਭ ਤੋਂ ਵੱਧ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਜੋਕੇ ਸਮੇਂ ਖੇਤੀ ਕਰਨਾ ਸਭ ਤੋਂ ਮਹਿੰਗਾ ਪੈ ਰਿਹਾ ਹੈ। ਕਿਸਾਨਾਂ ਨੂੰ ਫਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਕਿਸਾਨਾਂ ਦੇ ਸਿਰ ਉੱਤੇ ਕਰਜ਼ੇ ਦੀ ਪੰਡ ਦਿਨ ਪ੍ਰਤੀ ਦਿਨ ਭਾਰੀ ਹੁੰਦੀ ਜਾ ਰਹੀ ਹੈ, ਨਤੀਜੇ ਵਜੋਂ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਇਸ ਅੌਖੇ ਸਮੇਂ ਵਿੱਚ ਜਿੱਥੇ ਪੰਜਾਬ ਦਾ ਅੰਨਦਾਤਾ ਕੇਂਦਰ ਅਤੇ ਸੂਬਾ ਸਰਕਾਰ ’ਤੇ ਮਦਦ ਦੀ ਆਸ ਲਗਾਈ ਬੈਠਾ ਸੀ ਪਰ ਇਸ ਐਤਕੀਂ ਵੀ ਹੁਕਮਰਾਨਾਂ ਨੇ ਕਿਸਾਨਾਂ ਦੀ ਮਦਦ ਕਰਨ ਦੀ ਥਾਂ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤ ਦੀਆਂ ਪੂਰੀਆਂ ਕੀਮਤਾਂ ਨਾ ਮਿਲਣ ਕਾਰਨ ਕਿਸਾਨਾਂ ਦੀ ਹਾਲਤ ਬਹੁਤ ਪਤਲੀ ਹੋ ਗਈ ਹੈ। ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਪੂਰਾ ਕਰਨ ਵਾਲੇ ਕਿਸਾਨ ਦਾ ਟੱਬਰ ਅੱਜ ਭੁੱਖੇ ਪੇਟ ਸੌਣ ਲਈ ਮਜਬੂਰ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਡਾ. ਸੁਆਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਫਸਲ ਬੀਜਣ ਤੋਂ ਪਹਿਲਾਂ ਫਸਲਾਂ ਦਾ ਮੁੱਲ ਤੈਅ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ